ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ-ਐਡਵੋਕੇਟ ਧਾਮੀ

By : GAGANDEEP

Published : Jan 27, 2023, 9:30 pm IST
Updated : Jan 27, 2023, 9:30 pm IST
SHARE ARTICLE
photo
photo

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ

11111

ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਸ੍ਰੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ੁੰਮੇਵਾਰ ਸਰਕਾਰ ਹੋਵੇਗੀ। ਦੱਸਣਯੋਗ ਹੈ ਕਿ 1999 ਵਿਚ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ’ਤੇ ਇਹ ਪੰਜ ਸਿਹਤ ਕੇਂਦਰ ਬਣਾਏ ਗਏ ਸਨ। ਇਨ੍ਹਾਂ ਵਿਚ ਭਾਈ ਦਇਆ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਮੁਸ਼ਤਫਾਬਾਦ, ਭਾਈ ਧਰਮ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਰਣਜੀਤ ਐਵੀਨਿਊ, ਭਾਈ ਹਿੰਮਤ ਸਿੰਘ ਜੀ ਸੈਟੇਲਾਈਟ ਹਸਪਤਾਲ ਘਣੂਪੁਰ ਕਾਲੇ, ਭਾਈ ਮੋਹਕਮ ਸਿੰਘ ਜੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਅਤੇ ਭਾਈ ਸਾਹਿਬ ਸਿੰਘ ਜੀ ਸਰਕਾਰੀ ਹਸਪਤਾਲ ਫਤਾਹਪੁਰ ਸ਼ਾਮਲ ਹਨ। 

ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਠਨ
ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰਦਿਆਂ ਇਸ ਵਿਚ ਫਿਲਹਾਲ 13 ਮੈਂਬਰ ਸ਼ਾਮਲ ਕੀਤੇ ਹਨ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਸ ਸਲਾਹਕਾਰ ਬੋਰਡ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੌਜੂਦਾ ਸਮੇਂ ਸਿੱਖ ਕੌਮ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ ਅਤੇ ਗਲੋਬਲ ਪੱਧਰ ’ਤੇ ਸਿੱਖ ਮਸਲਿਆਂ ਸਬੰਧੀ ਇਹ ਸਲਾਹਕਾਰ ਬੋਰਡ ਕਾਰਜ ਕਰੇਗਾ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ’ਚ ਐਲਾਨ ਕੀਤਾ ਗਿਆ ਸੀ, ਜਿਸ ਅਨੁਸਾਰ ਮੁੱਢਲੇ ਤੌਰ ’ਤੇ 13 ਮੈਂਬਰ ਲਏ ਗਏ ਹਨ, ਜਿਸ ਵਿਚ ਅਗਲੇ ਸਮਿਆਂ ਦੌਰਾਨ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਮੈਂਬਰਾਂ ਵਿਚ ਇੰਦਰਜੀਤ ਸਿੰਘ ਬੱਲ ਟਰਾਂਟੋ ਕੈਨੇਡਾ, ਦਲਬੀਰ ਸਿੰਘ ਯੂਬਾ ਸਿਟੀ ਅਮਰੀਕਾ, ਗੁਰਨਾਮ ਸਿੰਘ ਪੰਨਵਾਂ ਅਮਰੀਕਾ,  ਜਤਿੰਦਰਪਾਲ ਸਿੰਘ ਕੈਲੇਫੋਰਨੀਆ ਅਮਰੀਕਾ, ਦਰਸ਼ਨ ਸਿੰਘ ਧਾਲੀਵਾਲ ਰੱਖੜਾ ਅਮਰੀਕਾ,  ਬਲਵੰਤ ਸਿੰਘ ਧਾਮੀ ਯੂਕੇ, ਡਾ. ਕੰਵਲਜੀਤ ਕੌਰ ਯੂਕੇ, ਗੁਰਮੀਤ ਸਿੰਘ ਰੰਧਾਵਾ ਚੇਅਰਮੈਨ ਸਿੱਖ ਕੌਂਸਲ ਯੂਕੇ, ਹਰਪਾਲ ਸਿੰਘ ਖਾਲਸਾ ਦਰਬਾਰ ਕੈਨੇਡਾ,  ਰਾਜਬੀਰ ਸਿੰਘ ਸਰੀ ਕੈਨੇਡਾ, ਨਿਰਮਲ ਸਿੰਘ ਚੰਦੀ ਕੈਨੇਡਾ, ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਮਲਕੀਤ ਸਿੰਘ ਧਾਮੀ ਵੈਨਕੂਵਰ ਕੈਨੇਡਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਲਦ ਹੀ ਇਸ ਸਲਾਹਕਾਰ ਬੋਰਡ ਵਿਚ ਯੂਰਪ, ਆਸਟ੍ਰੇਲੀਆ, ਨਿਊਜੀਲੈਂਡ ਅਤੇ ਹੋਰ ਦੇਸ਼ਾਂ ਤੋਂ ਵੀ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ। 

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਸਕੱਤਰ  ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ,  ਸ਼ਾਹਬਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Tags: sentences

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement