Kapurthala News: ਖੇਡਣ ਗਿਆ 12 ਸਾਲਾਂ ਮਾਸੂਮ ਬੱਚਾ ਹੋਇਆ ਲਾਪਤਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ
Published : Jan 27, 2024, 3:04 pm IST
Updated : Jan 27, 2024, 3:39 pm IST
SHARE ARTICLE
A 12-year-old innocent child has gone missing Kapurthala News in punjabi
A 12-year-old innocent child has gone missing Kapurthala News in punjabi

ਪੰਜਵੀਂ ਜਮਾਤ ਦਾ ਵਿਦਿਆਰਥੀ ਹੈ ਲਾਪਤਾ ਬੱਚਾ

A 12-year-old innocent child has gone missing Kapurthala News in punjabi : ਕਪੂਰਥਲਾ ਸ਼ਹਿਰ ਦੇ ਔਜਲਾ ਫਾਟਕ ਨੇੜੇ ਰਹਿਣ ਵਾਲਾ 12 ਸਾਲਾ ਵਿਦਿਆਰਥੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ। ਤਿੰਨ ਦਿਨਾਂ ਤੋਂ ਲਾਪਤਾ ਵਿਦਿਆਰਥੀ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਸਿਟੀ-2 (ਅਰਬਨ ਅਸਟੇਟ) ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਪਰਚਾ ਦਰਜ ਕਰਕੇ ਵਿਦਿਆਰਥੀ ਦੀ ਭਾਲ ਸ਼ੁਰੂ ਕਰ ਦਿਤੀ ਹੈ। ਇਸ ਗੱਲ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਏਐਸਆਈ ਦਿਲਬਾਗ ਸਿੰਘ ਟਾਂਡੀ ਨੇ ਵੀ ਕੀਤੀ ਹੈ।

ਇਹ ਵੀ ਪੜ੍ਹੋ: Khanna News: ਖੰਨਾ 'ਚ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ  No FB Instant ArticleNo FB Instant Article

ਪ੍ਰਾਪਤ ਜਾਣਕਾਰੀ ਅਨੁਸਾਰ ਲਾਪਤਾ ਵਿਦਿਆਰਥੀ ਦੀ ਮਾਤਾ ਕੁਸੁਮ ਦੇਵੀ ਵਾਸੀ ਔਜਲਾ ਫਾਟਕ ਨੇੜੇ ਔਜਲਾ ਫਾਟਕ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਲੜਕਾ ਸ਼ੁਭਮ ਮੰਡੀ ਸਕੂਲ ਕਪੂਰਥਲਾ ਵਿਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੈ। 24 ਜਨਵਰੀ ਦੀ ਸ਼ਾਮ ਕਰੀਬ 6 ਵਜੇ ਉਸ ਦਾ ਲੜਕਾ ਸ਼ੁਭਮ ਟਿਊਸ਼ਨ ਤੋਂ ਘਰ ਆਇਆ, ਆਪਣਾ ਬੈਗ ਘਰ ਵਿਚ ਰੱਖ ਕੇ ਬਾਹਰ ਖੇਡਣ ਚਲਾ ਗਿਆ ਪਰ ਅਜੇ ਵਾਪਸ ਨਹੀਂ ਆਇਆ।

ਇਹ ਵੀ ਪੜ੍ਹੋ: BJP News: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਚੋਣ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਉਸ ਦੀ ਕਈ ਥਾਵਾਂ ’ਤੇ ਭਾਲ ਕਰਨ ਦੇ ਬਾਵਜੂਦ ਉਹ ਕਿਧਰੇ ਨਹੀਂ ਮਿਲਿਆ। ਸ਼ੁਭਮ ਦੀ ਮਾਂ ਕੁਸੁਮ ਦੇਵੀ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਬਾਅਦ 'ਚ ਪਤਾ ਲੱਗਾ ਕਿ ਸ਼ੁਭਮ ਘਰ 'ਚ ਪਏ 8.5 ਹਜ਼ਾਰ ਰੁਪਏ ਵੀ ਲੈ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਿਟੀ ਥਾਣਾ-2 ਅਰਬਨ ਸਟੇਟ ਦੀ ਪੁਲਿਸ ਨੇ ਔਰਤ ਕੁਸਮ ਦੇਵੀ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 346 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਲਾਪਤਾ ਵਿਦਿਆਰਥੀ ਦੀ ਭਾਲ ਸ਼ੁਰੂ ਕਰ ਦਿਤੀ ਹੈ। ਜਾਂਚ ਅਧਿਕਾਰੀ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵਿਦਿਆਰਥੀ ਦੀ ਭਾਲ ਲਈ ਸਰਗਰਮ ਹੈ।

 (For more Punjabi news apart from A 12-year-old innocent child has gone missing Kapurthala News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement