Khanna News: ਖੰਨਾ 'ਚ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Jan 27, 2024, 2:37 pm IST
Updated : Jan 27, 2024, 2:46 pm IST
SHARE ARTICLE
A loving couple committed suicide by jumping into the canal in Khanna news in punjabi
A loving couple committed suicide by jumping into the canal in Khanna news in punjabi

Khanna News: ਪ੍ਰੇਮੀ 2 ਬੱਚਿਆਂ ਦਾ ਸੀ ਪਿਤਾ

A loving couple committed suicide by jumping into the canal in Khanna news in punjabi : ਖੰਨਾ 'ਚ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਵਿਆਹੇ ਹੋਏ ਸਨ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿਚੋਂ ਮਿਲੀਆਂ ਹਨ। ਉਨ੍ਹਾਂ ਨੇ ਇਕ ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਉਨ੍ਹਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ: BJP News: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਚੋਣ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ ਦੋ ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਉਸ ਦੀ ਨੇੜਲੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਇੱਕ ਔਰਤ ਨਾਲ ਦੋਸਤੀ ਕੀਤੀ। ਔਰਤ ਵੀ ਵਿਆਹੀ ਹੋਈ ਸੀ ਪਰ ਉਹ ਆਪਣੇ ਪੇਕੇ ਘਰ ਰਹਿੰਦੀ ਸੀ।

ਇਹ ਵੀ ਪੜ੍ਹੋ: Amritsar News : ਸ਼ਹੀਦ ਬਾਬਾ ਦੀਪ ਸਿੱਖ ਜੀ ਦੇ ਜਨਮ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਦਰਬਾਰ ਸਾਹਿਬ ਵਿਖੇ ਸੰਗਤ ਹੋ ਰਹੀ ਨਤਮਸਤਕ

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਰਿਸ਼ਤੇ ਬਾਰੇ ਇਕ-ਦੂਜੇ ਦੇ ਘਰ ਪਤਾ ਲੱਗ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਕਲੇਸ਼ ਵੀ ਹੋਇਆ। ਇਸ ਕਾਰਨ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਦੋਰਾਹਾ ਨਹਿਰ ਨੇੜੇ ਗਏ। ਪਹਿਲਾਂ ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਰੁਮਾਲ ਨਾਲ ਬੰਨ੍ਹੇ ਅਤੇ ਫਿਰ ਛਾਲ ਮਾਰ ਦਿਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਭਾਲ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੇਮ ਪ੍ਰਸੰਗ ਦਾ ਮਾਮਲਾ ਜਾਪਦਾ ਹੈ। ਮੌਤ ਦਾ ਹੋਰ ਕੋਈ ਕਾਰਨ ਨਹੀਂ ਹੋ ਸਕਦਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

 (For more Punjabi news apart from BJP has released the list of its election in-charges for the Lok Sabha elections News in punjabi , stay tuned to Rozana Spokesman)

Tags: khanna news

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement