Punjab News: ਪੰਜਾਬ 'ਚ ਟ੍ਰੀ ਗਾਰਡ ਘੁਟਾਲੇ ਦੀ ਜਾਂਚ 'ਚ ਹੋਇਆ ਖੁਲਾਸਾ, ਖਰੀਦ ਸਬੰਧੀ ਨਹੀਂ ਅਪਣਾਇਆ ਗਿਆ ਕੋਈ ਨਿਯਮ
Published : Jan 27, 2024, 3:41 pm IST
Updated : Jan 27, 2024, 3:44 pm IST
SHARE ARTICLE
Investigation of tree guard scam in Punjab revealed Punjab News in punjabi
Investigation of tree guard scam in Punjab revealed Punjab News in punjabi

Punjab News: ਸਟਾਕ ਵੀ ਨਹੀਂ ਕੀਤਾ ਗਿਆ ਰਜਿਸਟਰਾਰ

Investigation of tree guard scam in Punjab revealed Punjab News in punjabi : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਵਿਜੀਲੈਂਸ ਬਿਊਰੋ ਨੇ ਪੰਜਾਬ ਜੰਗਲਾਤ ਵਿਭਾਗ ਵਿਚ ਟ੍ਰੀ ਗਾਰਡ ਖਰੀਦ ਘੁਟਾਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਟ੍ਰੀ ਗਾਰਡਾਂ ਦੀ ਖਰੀਦ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਮੰਗੀ ਕਿਉਂਕਿ ਇਸ ਘਪਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਟ੍ਰੀ ਗਾਰਡ ਸਬੰਧੀ ਕੋਈ ਵੀ ਢੁੱਕਵੇਂ ਨਿਯਮ ਨਹੀਂ ਅਪਣਾਏ ਗਏ। ਸਟਾਕ ਰਜਿਸਟਰ ਵੀ ਨਹੀਂ ਸੀ। ਇਸ ਤੋਂ ਇਲਾਵਾ ਟ੍ਰੀ ਗਾਰਡ ਲਗਾਉਣ ਦਾ ਵੀ ਕੋਈ ਨਿਯਮ ਨਹੀਂ ਹੈ।

ਇਹ ਵੀ ਪੜ੍ਹੋ: Today Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਗੁਆਟੇਮਾਲਾ ਘਰਾਂ 'ਚੋਂ ਬਾਹਰ ਭੱਜੇ ਲੋਕ

ਪੰਜਾਬ ਵਿਜੀਲੈਂਸ ਬਿਊਰੋ ਦੇ ਸਪੈਸ਼ਲ ਡੀਜੀਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਦੀ ਤਰਫੋਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੀ ਵੱਡੀ ਲੋੜ ਹੈ। ਜਿਸ ਵਿਚ ਟ੍ਰੀ ਗਾਰਡਾਂ ਦੀ ਖਰੀਦ ਲਈ ਸ਼ਰਤਾਂ ਤੈਅ ਕਰਨ ਦੀ ਲੋੜ ਹੈ। ਇਸ ਵਿਚ ਟ੍ਰੀ ਗਾਰਡ ਦੇ ਆਕਾਰ, ਗੁਣਵੱਤਾ ਆਦਿ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਚੀਜ਼ਾਂ 'ਤੇ ਕਾਬੂ ਪਾਇਆ ਜਾ ਸਕੇ।

ਇਹ ਵੀ ਪੜ੍ਹੋ: Kapurthala News: ਖੇਡਣ ਗਿਆ 12 ਸਾਲਾਂ ਮਾਸੂਮ ਬੱਚਾ ਹੋਇਆ ਲਾਪਤਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਵਿਜੀਲੈਂਸ ਬਿਊਰੋ ਦੇ ਨਾਲ-ਨਾਲ ਈਡੀ ਜੰਗਲਾਤ ਵਿਭਾਗ ਦੇ ਘੁਟਾਲੇ ਦੀ ਜਾਂਚ ਕਰ ਰਹੀ ਹੈ। ਇਸ ਘਪਲੇ 'ਚ ਟ੍ਰੀ ਗਾਰਡ ਖਰੀਦਣ ਦੇ ਨਾਂ 'ਤੇ ਖੇਡ ਖੇਡੀ ਗਈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਸਬੰਧ ਵਿਚ ਜੂਨ 2022 ਵਿਚ ਕੇਸ ਦਰਜ ਕੀਤਾ ਸੀ। ਜਦੋਂਕਿ ਅਕਤੂਬਰ ਵਿਚ ਇਸ ਨਾਲ ਸਬੰਧਤ ਰਿਕਾਰਡ ਈਡੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਜੰਗਲਾਤ ਵਿਭਾਗ ਦੇ ਕਈ ਅਧਿਕਾਰੀ ਇਸ ਘਪਲੇ ਵਿਚ ਦੋਸ਼ੀ ਹਨ। ਈਡੀ ਨੇ ਇਸ ਮਾਮਲੇ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 15 ਜਨਵਰੀ 2024 ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਯਕੀਨੀ ਮੰਨੀਆਂ ਜਾ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਟ੍ਰੀ-ਗਾਰਡ ਘੁਟਾਲਾ 2021 ਵਿਚ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਇਆ ਸੀ। ਉਸ ਸਮੇਂ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ।
ਸੰਗਤ ਸਿੰਘ 'ਤੇ ਟ੍ਰੀ-ਗਾਰਡ ਘੁਟਾਲੇ 'ਚ ਕੁੱਲ 6 ਕਰੋੜ ਰੁਪਏ ਦਾ ਗਬਨ ਕਰਨ ਦਾ ਦੋਸ਼ ਹੈ। ਦੋਸ਼ ਹੈ ਕਿ 2400 ਰੁਪਏ ਦਾ ਟ੍ਰੀ ਗਾਰਡ ਖਰੀਦਿਆ ਗਿਆ ਅਤੇ 800 ਰੁਪਏ ਤੱਕ ਦੀ ਰਿਸ਼ਵਤ ਲਈ ਗਈ। ਇਹ ਪੈਸਾ ਉਸ ਸਮੇਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਿੱਚ ਵੰਡਿਆ ਗਿਆ ਸੀ।

 (For more Punjabi news apart from Investigation of tree guard scam in Punjab revealed Punjab News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement