Patiala News : ਡਾ. ਅੰਬੇਦਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਨੂੰ ਲੈ ਕੇ SC ਸਮਾਜ ਵੱਲੋਂ ਪਟਿਆਲਾ ਗੇਟ ਮੁੱਖ ਚੌਂਕ ਕੀਤਾ ਗਿਆ ਚੱਕਾ ਜਾਮ

By : BALJINDERK

Published : Jan 27, 2025, 3:56 pm IST
Updated : Jan 27, 2025, 3:56 pm IST
SHARE ARTICLE
ਡਾ. ਅੰਬੇਦਕਰ ਜੀ ਦੀ ਮੂਰਤੀ ਤੋੜਨ ਵਾਲੀ ਘਟਨਾ ’ਤੇ SC ਸਮਾਜ ਪਟਿਆਲਾ ਮੁੱਖ ਚੌਂਕ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ
ਡਾ. ਅੰਬੇਦਕਰ ਜੀ ਦੀ ਮੂਰਤੀ ਤੋੜਨ ਵਾਲੀ ਘਟਨਾ ’ਤੇ SC ਸਮਾਜ ਪਟਿਆਲਾ ਮੁੱਖ ਚੌਂਕ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ

Patiala News : ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਤੋਂ ਇਲਾਵਾ ਫਾਂਸੀ ਦੀ ਕੀਤੀ ਮੰਗ

Patiala News in Punjabi : ਨਾਭਾ ਦੇ ਪਟਿਆਲਾ ਗੇਟ ਮੁੱਖ ਚੌਂਕ ਵਿਖੇ ਐਸੀ ਸਮਾਜ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਸ੍ਰੀ ਅੰਮ੍ਰਿਤਸਰ ਵਿੱਖੇ ਛੇੜਛਾੜ ਮਾਮਲੇ ਨੂੰ ਲੈ ਕੇ ਚੱਕਾ ਜਾਮ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆ ਨੇ ਮੰਗ ਕੀਤੀ ਗਈ ਕਿ ਅਜਿਹੇ ਆਰੋਪੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਐਸਸੀ ਐਸਟੀ ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇ। ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਇਸ ਮੌਕੇ ’ਤੇ ਪ੍ਰਦਰਸ਼ਨਕਾਰੀ ਸੁਨੀਲ ਕੁਮਾਰ ਗਾਗਟ ਅਤੇ ਪ੍ਰਦਰਸ਼ਨਕਾਰੀ ਵੇਦ ਪ੍ਰਕਾਸ਼ ਕਾਲੀ ਨੇ ਕਿਹਾ ਕਿ ਜਿਸ ਵਿਅਕਤੀ ਨੇ ਵੀ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਛੇੜ ਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਨਾਲ ਹੀ ਐਸਸੀ ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ, ਤਾਂ ਜੋ ਅੱਗੇ ਤੋਂ ਕੋਈ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਨਾ ਸਕੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਨੂੰਨ ਸਖ਼ਤ ਨਹੀਂ ਬਣਦੇ। ਉਦੋਂ ਤੱਕ ਇਸੇ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਏਜੰਟ ਹਨ ਅਤੇ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਦੁੱਧ ਤੇ ਦੁੱਧ ਪਾਣੀ ਦਾ ਪਾਣੀ ਸਾਰਿਆਂ ਦੇ ਸਾਹਮਣੇ ਆ ਸਕੇ।

(For more news apart from Chaka jam organized SC Samaj Patiala Gate main square regarding incident breaking statue Dr. Ambedkar News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement