Amritsar News : ਡਾ. ਬੀ ਆਰ ਅੰਬੇਦਕਰ ਦੇ ਬੁੱਤ ਦੇ ਭੰਨਤੋੜ ਦਾ ਮਮਲਾ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਬੇਹੱਦ ਮੰਦਭਾਗੀ ਘਟਨਾ

By : BALJINDERK

Published : Jan 27, 2025, 1:19 pm IST
Updated : Jan 27, 2025, 1:19 pm IST
SHARE ARTICLE
Giani Harpreet Singh
Giani Harpreet Singh

Amritsar News : ਕਿਹਾ - ਸਰਕਾਰ ਨੂੰ ਅਪੀਲ ਹੈ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ

Amritsar News in Punjabi : ਡਾ. ਬੀ ਆਰ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਹੋਣ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੇ ਬੁੱਤ ਦੀ ਭੰਨਤੋੜ ਬੇਹੱਦ ਮੰਦਭਾਗੀ ਘਟਨਾ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤ ਅੰਦਰ ਚੱਲ ਲਈ ਪਿਛਲੇ ਕਈ ਸਾਲਾਂ ਤੋਂ ਘੱਟ ਗਿਣਤੀ ’ਤੇ ਦੱਬੇ ਕੁਚਲੇ ਲੋਕਾਂ ਖਿਲਾਫ਼ ਫਲਾਈ ਜਾਂ ਰਹੀ ਨਫ਼ਰਤ ਦਾ ਨਤੀਜਾ ਹੈ।

ਇਹ ਵੀ ਮੰਦਭਾਗਾ ਹੈ ਕਿ ਕਿਸੇ ਨੇਤਾ ਨੇ ਗ਼ਲਤ ਰੰਗਤ ਦਿੰਦਿਆਂ ਇਸ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਹੋਈ ਘਟਨਾ ਦੱਸਿਆ ਹੈ। ਜੋ ਸਿੱਖਾਂ ਖਿਲਾਫ਼ ਨਫ਼ਰਤੀ ਪ੍ਰਚਾਰ ਦਾ ਸਬੱਬ ਬਨਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਇਸ ਵਿਚ ਸ਼ਰਾਰਤੀ ਅਨਸਰਾਂ ਦਾ ਬਹੁਤ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ। ਇਹ ਸਾਰਾ ਕੁਝ ਸੋਚ ਦੇ ਧਾਰਨੀ ਲੋਕਾਂ ਵਲੋਂ ਕਰਵਾਇਆ ਕਾਰਾ ਹੈ। 

ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦਰਬਾਰ ਸਾਹਿਬ ਦੇ ਗਲਿਆਰੇ ਵਿਚ ਘਟਨਾ ਦਾ ਵਾਪਰਨਾ, ਜੋ ਗੈਰ ਸਿੱਖ ਲੋਕ ਹਨ ਜੋ ਭਾਰਤ ’ਚ ਵੱਸਦੇ ਹਨ ਭਾਵ ਪੱਛਮੀ ਹਰ ਧਰਮ ਦੇ ਲੋਕ ਹਨ ਉਨ੍ਹਾਂ ਅੰਦਰ ਨਫ਼ਰਤ ਭਰਨ ਦਾ ਯਤਨ ਕੀਤਾ ਗਿਆ ਹੈ, ਜੋ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਪਰ ਸਿੱਖ ਧਰਮ ਅਜਿਹਾ ਧਰਮ ਹੈ ਜੋ ਹਰ ਕਿਸੇ ਨੂੰ ਆਪਣੇ ਕਲਾਵੇ ਵਿਚ ਲੈਂਦਾ ਹੈ। 

ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਅੰਦਰ ਅਜਿਹੀ ਘਟਨਾ ਵਾਪਰੀ ਹੈ ਉਸ ਦੀ ਮੈਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਲੋਕਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਬੇਨਾਕਾਬ ਕੀਤਾ ਜਾਵੇ। 

(For more news apart from  Dr. BR Ambedkar statue vandalism case, Giani Harpreet Singh described incident as extremely unfortunate News in Punjabi, stay tuned to Rozana Spokesman)

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement