CM ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਕੀਤੀ ਨਿਖੇਧੀ
Published : Jan 27, 2025, 9:34 am IST
Updated : Jan 27, 2025, 3:55 pm IST
SHARE ARTICLE
Dr. CM Mann's statement on Ambedkar's statue breaking incident
Dr. CM Mann's statement on Ambedkar's statue breaking incident

ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- CM

ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਸਭ ਤੋਂ ਵੱਧ ਸ਼ਾਂਤਮਈ ਅਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement