Sunam News : ਪੰਜਾਬ ਵਿਚ ਕਰਜ਼ੇ ਤੋਂ ਦੁਖੀ ਹੋ ਕੇ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Jan 27, 2025, 10:39 am IST
Updated : Jan 27, 2025, 11:33 am IST
SHARE ARTICLE
Farmer Suicide Sunam News in punjabi
Farmer Suicide Sunam News in punjabi

Sunam News : ਗੁਰਸੇਵਕ ਸਿੰਘ 'ਤੇ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ

ਸੰਗਰੂਰ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿੰਡ ਭੈਣੀ ਗੰਢੂਆਂ ਦੇ ਇੱਕ ਨੌਜਵਾਨ ਕਿਸਾਨ ਨੇ 26 ਜਨਵਰੀ ਦੀ ਰਾਤ ਕਰੀਬ 1.30 ਵਜੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਉਸ ਦੀ ਮੌਤ ਹੋ ਗਈ। ਬੀਕੇਯੂ ਉਗਰਾਹਾਂ ਦੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਸੁਨਾਮ ਬਲਾਕ ਦੇ ਪਿੰਡ ਭੈਣੀ ਗੰਢੂਆਂ ਦੇ ਗੁਰਸੇਵਕ ਸਿੰਘ (25) ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ।

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਰਾਤ 1.30 ਵਜੇ ਉਸ ਦੀ ਮੌਤ ਹੋ ਗਈ।
ਮਾਣਕ ਨੇ ਦੱਸਿਆ ਕਿ ਗੁਰਸੇਵਕ ਸਿੰਘ 'ਤੇ ਲੈਂਡ ਮੋਰਟਗੇਜ ਬੈਂਕ ਤੋਂ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਨੇ ਪਰਸਨਲ ਲੋਨ ਵੀ ਦੇਣਾ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।

ਸੁਖਪਾਲ ਮਾਣਕ ਨੇ ਕਿਹਾ ਕਿ ਸਿਆਸੀ ਤਬਦੀਲੀਆਂ ਲਗਾਤਾਰ ਹੋ ਰਹੀਆਂ ਹਨ, ਪਰ ਕਿਸਾਨਾਂ ਦੀ ਤਕਦੀਰ ਨਹੀਂ ਬਦਲ ਸਕੀ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement