ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, 'ਤਖ਼ਤਾਂ ਦੀ ਪ੍ਰਭੂਸੱਤਾ ਨੂੰ ਕਾਇਮ ਰੱਖਣਾ ਸਾਡੀ ਜ਼ਿੰਮੇਵਾਰੀ'
Published : Jan 27, 2025, 3:54 pm IST
Updated : Jan 27, 2025, 3:54 pm IST
SHARE ARTICLE
Giani Harpreet Singh's big statement, 'It is our responsibility to maintain the sovereignty of the thrones'
Giani Harpreet Singh's big statement, 'It is our responsibility to maintain the sovereignty of the thrones'

'ਜੇ ਸਾਡੇ ਨਾਲ ਬੁਰਾ ਹੋ ਰਿਹਾ ਇਹ ਵੀ ਗੁਰੂ ਸਾਹਿਬ ਦੇਖਣਗੇ'

ਹਜ਼ੂਰ ਸਾਹਿਬ : ਹਜ਼ੂਰ ਸਾਹਿਬ ਵਿਖੇ ਹੋ ਸਮਾਗਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੈਨੂੰ ਪਿਛਲੀ ਦਿਨੀਂ ਗਿਆਨੀ ਰਘਬੀਰ ਸਿੰਘ ਦਾ ਫ਼ੋਨ ਆਇਆ ਅਤੇ ਕਿਹਾ ਕਿ ਜਥੇਦਾਰ ਜੀ ਪੰਥ ਵਿੱਚ ਕੀ ਹੋ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮੈਂ ਕਿਹਾ ਸਾਹਿਬ ਹੌਂਸਲਾ ਰੱਖੋਂ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਸੀਂ ਕਿਸ ਤਰ੍ਹਾਂ ਸੇਵਾ ਨਿਭਾਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ 'ਜੇ ਸਾਡੇ ਨਾਲ ਬੁਰਾ ਹੋ ਰਿਹਾ ਇਹ ਵੀ ਗੁਰੂ ਸਾਹਿਬ ਦੇਖਣਗੇ। ਉਨ੍ਹਾਂ ਨੇ ਕਿਹਾ ਹੈ ਕਿ ਤਖ਼ਤਾਂ ਦੀ ਪ੍ਰਭੂਸੱਤਾ ਨੂੰ ਕਾਇਮ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੌਮ ਵਿੱਚ ਜੇਕਰ ਕੋਈ ਵੀ ਗੁਰੂ ਵੱਲ ਪਿੱਠ ਕਰਕੇ ਤਾਂ ਉਸ ਦਾ ਨਾਸ਼ ਹੋਵੇਗਾ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਦੋਂ ਅਸੀਂ ਆਈ ਹੋਈ ਪੁਰਾਣੀ ਡਾਕ ਖੋਲ੍ਹੀ ਉਸ ਵਿਚੋਂ ਕਈ ਪੱਤਰਾਂ ਦੀ ਸ਼ਬਦਾਵਲੀ ਪੜ੍ਹਨਯੋਗ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਲਫਾਫੇ ਵਿਚੋਂ ਚੂੜੀਆਂ ਨਿਕਲੀਆ ਸਨ ਅਤੇ ਮੈਂ ਆਪਣੀ ਝੌਲੀ ਵਿੱਚ ਪਾ ਕੇ ਅਕਾਲ ਤਖ਼ਤ ਸਾਹਿਬ ਉੱਤੇ ਜਾ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜੇ ਤਖ਼ਤਾਂ ਦੀ ਪ੍ਰਭੂਸੱਤਾ ਕਾਇਮ ਰੱਖਣੀ ਸਾਡੀ ਜ਼ਿੰਮੇਵਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement