ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ
Published : Jan 27, 2025, 5:51 pm IST
Updated : Jan 27, 2025, 5:51 pm IST
SHARE ARTICLE
Harpal Singh Cheema strongly condemned the desecration of the statue of Dr Ambedkar
Harpal Singh Cheema strongly condemned the desecration of the statue of Dr Ambedkar

ਇਸ ਘਿਨਾਉਣੇ ਕਾਰੇ ਲਈ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ

ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।

ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement