Kapurthala Accident News: ਕਪੂਰਥਲਾ 'ਚ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਹੋਈ ਟੱਕਰ, 2 ਲੋਕਾਂ ਦੀ ਹੋਈ ਮੌਤ
Published : Jan 27, 2025, 9:19 am IST
Updated : Jan 27, 2025, 9:19 am IST
SHARE ARTICLE
Kapurthala Accident News in punjabi
Kapurthala Accident News in punjabi

Kapurthala Accident News: ਮਾਂ-ਪੁੱਤ ਸਮੇਤ 3 ਜਣੇ ਜ਼ਖ਼ਮੀ

Kapurthala Accident News in punjabi : ਕਪੂਰਥਲਾ ਦੇ ਭੰਡਾਲ ਬੇਟ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ।  ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਤੇ ਬੱਚੇ ਸਮੇਤ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਨਿੱਕਾ ਵਾਸੀ ਕਿਸ਼ਨ ਸਿੰਘ ਵਾਲਾ ਅਤੇ ਰਾਜ ਕੁਮਾਰ ਵਾਸੀ ਧਾਲੀਵਾਲ ਬੇਟ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਦੀ ਪਛਾਣ ਬਲਜਿੰਦਰ ਕੌਰ ਤੇ ਉਸ ਦਾ ਲੜਕਾ ਸੁਖਰਾਜ ਵਾਸੀ ਧਾਲੀਵਾਲ ਬੇਟ ਤੇ ਮਿਲਨ ਪੁੱਤਰ ਰਾਜੂ ਵਾਸੀ ਸੁਰਖਪੁਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਿਲਨ ਤੇ ਨਿੱਕਾ ਮੋਟਰਸਾਈਕਲ ਤੇ ਢਿਲਵਾਂ ਵਾਲੀ ਸਾਈਡ ਤੋਂ ਆ ਰਹੇ ਸਨ ਜਦਕਿ ਰਾਜ ਕੁਮਾਰ ਆਪਣੀ ਪਤਨੀ ਬਲਜਿੰਦਰ ਕੌਰ ਤੇ ਲੜਕੇ ਸੁਖਰਾਜ ਨਾਲ ਦਵਾਈ ਲੈ ਕੇ ਆ ਰਿਹਾ ਸੀ ਜਦੋਂ ਦੋਵੇਂ ਭੰਡਾਲ ਬੇਟ ਨਜ਼ਦੀਕ ਪੁੱਜੇ ਤਾਂ ਦੋਵਾਂ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਟੱਕਰ ਵਿਚ ਸਾਰੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ  ਨਿੱਕਾ ਤੇ ਰਾਜ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੰਭੀਰ ਜ਼ਖ਼ਮੀ ਮਿਲਨ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement