
Amritsar News : ਕਿਹਾ -ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਕੀਤਾ ਜਾ ਰਿਹਾ ਅਣਗੌਲਿਆ
Amritsar News in Punjabi : ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ’ਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਅਕਾਲੀ ਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਅੱਜ ਇੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦੁਬਾਰਾ ਸੱਤ ਮੈਂਬਰੀ ਕਮੇਟੀ ਨੂੰ ਅਕਾਲੀ ਦਲ ਦੀ ਨਵੀਂ ਭਰਤੀ 'ਤੇ ਕੰਮ ਕਰਨ ਦੇ ਹੁਕਮ ਦਿੱਤੇ ਹਨ, ਜਿਸ 'ਤੇ ਬਾਗੀ ਆਗੂਆਂ ਨੇ ਕਿਹਾ ਕਿ ਇਹ ਭਰਤੀ ਅਕਾਲੀ ਦਲ ਦੀ ਨਹੀਂ ਸਗੋਂ ਸੁਖਬੀਰ ਦਲ ਦੀ ਹੈ। ਕਿਉਂਕਿ ਇਨ੍ਹਾਂ ਨੇ ਕਿਸੇ ਤੋਂ ਇਜਾਜ਼ਤ ਲਏ ਬਿਨਾਂ ਖੁਦ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ ਹੈ।
ਉਨ੍ਹਾਂ ਕਿਹਾ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਹੁਕਮ ਸੁਣਾਇਆ ਗਿਆ ਸੀ ਉਸ ਦੀ ਇੰਨ ਬਿੰਨ ਪਾਲਣਾ ਨਹੀਂ ਹੋ ਰਹੀ । ਉਨ੍ਹਾਂ ਨੇ ਚਿੰਤਾ ਅਤੇ ਫ਼ਿਕਰ ਜਾਹਿਰ ਕੀਤਾ ਸੀ ਕਿ ਜਥੇਦਾਰ ਦੇ ਸੁਣਾਏ ਫੈਸਲੇ ਦੀ ਅਵਾਗਿਆ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਭਲਕੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼ੋਸ਼ਲ ਮੀਡੀਆ ’ਤੇ ਇੱਕ ਭਾਵੁਕ ਅਪੀਲ ਕੀਤੀ ਗਈ ਹੈ। ਉਸ ਗੱਲ ਦਾ ਸਮੁੱਚੇ ਖਾਲਸਾ ਪੰਥ ਵਿਚ ਅਹਿਸਾਸ ਹੋ ਰਿਹਾ ਹੈ। ਸੋ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਹਿਣਾ ਚਾਹੁੰਦੇ ਹਾਂ, ਕਿ ਇੱਕ ਧੜੇ ਵਲੋਂ ਹੁਕਮ ਅਦੁਲੀ ਕੀਤੀ ਜਾ ਰਹੀ ਹੈ। ਉਸ ਦਾ ਨੋਟਿਸ ਲੈਣਾ ਬਣਦਾ ਹੈ।
ਇਸ ਦੇ ਨਾਲ ਹੀ ਸੁਰਜੀਤ ਸਿੰਘ ਰੱਖੜਾ ਅਤੇ ਪਰਮਿੰਦਰ ਢੀਂਡਸਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਵਿਰੁੱਧ ਦੁਬਾਰਾ ਕਾਰਵਾਈ ਕਰਨ ਦੀ ਬੇਨਤੀ ਵੀ ਕੀਤੀ। ਇਸ ਪ੍ਰੈਸ ਕਾਨਫਰੰਸ ’ਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਾਲ ਹੀ ’ਚ ਦਿੱਤੇ ਗਏ ਬਿਆਨਾਂ ਬਾਰੇ, ਉਨ੍ਹਾਂ ਕਿਹਾ ਕਿ ਸਾਰਾ ਪੰਥ ਹਰਪ੍ਰੀਤ ਸਿੰਘ ਦੇ ਨਾਲ ਖੜ੍ਹਾ ਹੈ। ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਇੱਕ ਤਖ਼ਤ ਦੇ ਜਥੇਦਾਰ ਦੀ ਜਾਂਚ ਕਿਵੇਂ ਕਰ ਸਕਦੇ ਹਨ ?
(For more news apart from Shiromani Akali Dal reform movement leader Prof. Prem Singh Chandumajra targeted Akali Dal News in Punjabi, stay tuned to Rozana Spokesman)