Amritsar News : ਬਾਬਾ ਸਾਹਿਬ ਦੇ ਬੁੱਤ ਦੀ ਤੋੜਭੰਨ ਮਾਨ ਸਰਕਾਰ ਦੀ ਵੱਡੀ ਅਸਫ਼ਲਤਾ : ਬਾਜਵਾ

By : BALJINDERK

Published : Jan 27, 2025, 5:27 pm IST
Updated : Jan 27, 2025, 5:27 pm IST
SHARE ARTICLE
 ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ

Amritsar News : ਅੰਬੇਦਕਰ ਸਾਹਿਬ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਦੀ ਜਾਂਚ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਹੋਵੇ : ਬਾਜਵਾ

Amritsar News in Punjabi : ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ  26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰ ਰਿਹਾ ਸੀ ਤਾਂ ਉਸੇ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁਖਦਾਈ ਹੈ। 

ਬਾਜਵਾ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ 'ਤੇ ਪੁਲਿਸ ਤੈਨਾਤ ਹੁੰਦੀ ਹੈ ਅਤੇ ਇੰਟੈਲੀਜੈਂਸ ਏਜੰਸੀਆਂ ਵਿਸ਼ੇਸ ਤੌਰ 'ਤੇ ਸੁਚੇਤ ਹੁੰਦੀਆਂ ਹਨ ਉਦੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਰਗੀ ਥਾਂ ਜਿੱਥੋਂ ਦੀ ਲੱਖਾਂ ਸ਼ਰਧਾਲੂ ਰੋਜ਼ਾਨਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਹਨ। ਉਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਸਭ ਦੇ ਸਾਹਮਣੇ ਜੱਗ ਜ਼ਾਹਰ ਹੈ।

ਰੋਜ਼ਾਨਾ ਪੰਜਾਬ ’ਚ ਬੰਬ ਬਲਾਸਟ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ। ਇਥੋਂ ਤੱਕ ਕਿ ਹੁਣ ਤਾਂ ਬਾਬਾ ਸਾਹਿਬ ਜਿੰਨਾਂ ਦੇ ਸੰਵਿਧਾਨ ਦੀ ਸਹੁੰ ਚੁੱਕ ਕੇ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ, ਉਹਨਾਂ ਦਾ ਸ਼ਰੇਆਮ ਇਸ ਪ੍ਰਕਾਰ ਅਪਮਾਨ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੱਬ ਭਰੋਸੇ ਛੱਡ ਕੇ ਆਪਣੇ ਆਕਾ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦਿੱਲੀ ’ਚ ਡੇਰੇ ਲਗਾਈ ਬੈਠਾ ਹੈ।

ਬਾਜਵਾ ਨੇ ਅੱਗੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਇੱਕ ਵੀ ਕੈਬਨਿਟ ਦੀ ਮੀਟਿੰਗ ਨਹੀਂ ਹੋਈ ਅਤੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਸੈਸ਼ਨ ਬੁਲਾਉਣ ਤੋਂ ਵੀ ਭੱਜ ਚੁੱਕੀ ਹੈ, ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਨਕਰ ਹੋ ਕੇ ਸਿਰਫ਼ 'ਤੇ ਸਿਰਫ਼ ਕੇਜਰੀਵਾਲ ਪ੍ਰਤੀ ਆਪਣੀ ਸਮਰਪਣ ਭਾਵਨਾ ਦਾ ਸਬੂਤ ਦੇ ਰਿਹਾ ਹੈ ਜੋਂ ਕਿ ਬੇਹੱਦ ਸ਼ਰਮ ਦੀ ਗੱਲ ਹੈ। 

ਬਾਜਵਾ ਨੇ ਸਿੱਧੇ ਤੌਰ 'ਤੇ ਇਸ ਵਰਤਾਰੇ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਤੇ ਪੰਜਾਬ ਪੁਲਿਸ 'ਤੇ ਅਸੰਤੁਸਟਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਬਹੁਤ ਡੂੰਘੀ ਸਾਜਿਸ਼ ਹੈ ਜਿਸਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ, ਉਨ੍ਹਾਂ ਨੇ ਕਿਹਾ ਕਿ ਅਸੀਂ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਇਸ ਸ਼ਰਮਨਾਕ ਵਰਤਾਰੇ ਦੀ ਜਿੱਥੇ ਪੁਰਜ਼ੋਰ ਨਿਖੇਧੀ ਕਰਦੇ ਹਾਂ ਉੱਥੇ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਜਾਂਚ ਹੋਣੀ ਚਾਹੀਦੀ ਹੈ।

(For more news apart from  vandalism Babasahib statue is major failure government and proof failure in field and order : Bajwa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement