
Vicky Middu Khera News: ਮੁਹਾਲੀ ਕੋਰਟ ਨੇ ਅਜੇ ਲੈਫਟੀ, ਸੱਜਣ ਭੋਲੂ ਅਤੇ ਅਨਿਲ ਲੱਠ ਨੂੰ ਸੁਣਾਈ ਸਜ਼ਾ
Mohali News : ਮੋਹਾਲੀ ਜ਼ਿਲ੍ਹਾ ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਵੱਡਾ ਫ਼ੈਸਲਾ ਸੁਣਾਇਆ ਹੈ। ਕੋਰਟ ਨੇ ਤਿੰਨੇ ਦੋਸ਼ੀਆਂ ਨੂੰ ਉਮਰ ਕੈਦ ਸਜ਼ਾ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਾਤਲ ਅਜੈ ਲੈਫਟੀ, ਸੱਜਣ ਭੋਲੂ ਅਤੇ ਅਨਿਲ ਲਾਠ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜਦੋਂਕਿ ਗੈਂਗਸਟਰ ਭੁੱਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ।
ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਸ ਸਮੇਂ ਕਤਲ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਸਥਿਤ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਤਾਂ ਉਥੇ ਪਹਿਲਾਂ ਤੋਂ ਮੌਜੂਦ ਦੋਸ਼ੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਨੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ ਸੀ।
ਉਹ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ।
ਉਨ੍ਹਾਂ ਨੇ ਕੁੱਲ 20 ਰਾਊਂਡ ਫ਼ਾਇਰ ਕੀਤੇ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੰਬੀਹਾ ਗੈਂਗ ਨੇ ਕਤਲ ਤੋਂ ਅਗਲੇ ਦਿਨ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਮੁੱਢਲੀ ਜਾਂਚ ਵਿੱਚ ਬੰਬੀਹਾ ਗਿਰੋਹ ਨੂੰ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਖਿਲਾਫ਼ ਹਨ।