ਪਿੰਡ ’ਚ ਪਤੰਗ ਵੇਚਣ ਅਤੇ ਉਡਾਉਣ ’ਤੇ ਲਗਾਈ ਪਾਬੰਦੀ
ਰਾਮਾ ਮੰਡੀ : ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਅਧੀਨ ਆਉਂਦੇ ਪਿੰਡ ਭੈਣੀ ਚੂਹੜ ਦੀ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਪਤੰਗਬਾਜ਼ੀ ਖ਼ਿਲਾਫ਼ ਇਕ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਨੇ ਫ਼ੈਸਲਾ ਕੀਤਾ ਕਿ ਪਿੰਡ ਵਿਚ ਪਤੰਗ ਵੇਚਣ ਅਤੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਪੰਚਾਇਤ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਪਿੰਡ ਵਿਚ ਪਤੰਗ ਵੇਚਣ ਵਾਲੇ ਅਤੇ ਉਡਾਉਣ ਵਾਲੇ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਜਾਵੇਗਾ।
ਪੰਚਾਇਤ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿੰਡ ਦੀ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਇਹ ਫ਼ੈਸਲਾ ਪੰਜਾਬ ਵਿਚ ਚਾਈਨਾ ਡੋਰ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਪੰਜਾਬ ਅੰਦਰ ਚਾਈਨਾਂ ਡੋਰ ਕਾਰਨ ਅਤੇ ਪਤੰਗ ਲੁੱਟਣ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ।
