ਭਾਰਤ-ਪਾਕਿ ਵਿਚਾਲੇ ਸਥਿਤੀ ਤਣਾਅਪੂਰਣ ਹੋਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਜ਼ੋਰਾਂ ’ਤੇ
Published : Feb 27, 2019, 4:28 pm IST
Updated : Feb 27, 2019, 4:28 pm IST
SHARE ARTICLE
Kartarpur Sahib Corridor
Kartarpur Sahib Corridor

ਭਾਰਤ ਦੀ ਅਤਿਵਾਦੀ ਵਿਰੋਧੀ ਕਾਰਵਾਈ ਤੋਂ ਬਾਅਦ ਭਾਵੇਂ ਭਾਰਤ-ਪਾਕਿ ਵਿਚਾਲੇ ਤਣਾਅ ਦੀ ਸਥਿਤੀ ਹੈ ਪਰ ਕਰਤਾਰਪੁਰ ਸਾਹਿਬ ਲਾਂਘੇ...

ਡੇਰਾ ਬਾਬਾ ਨਾਨਕ : ਭਾਰਤ ਦੀ ਅਤਿਵਾਦੀ ਵਿਰੋਧੀ ਕਾਰਵਾਈ ਤੋਂ ਬਾਅਦ ਭਾਵੇਂ ਭਾਰਤ-ਪਾਕਿ ਵਿਚਾਲੇ ਤਣਾਅ ਦੀ ਸਥਿਤੀ ਹੈ ਪਰ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਉਤੇ ਸਰਹੱਦ ਦੇ ਦੋਵਾਂ ਪਾਸੇ ਕੰਮ ਲਗਾਤਾਰ ਜਾਰੀ ਹੈ। ਲਾਂਘੇ ਦੇ ਕੰਮ ਵਿਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਆਈ। ਪਾਕਿਸਤਾਨੀ ਅਧਿਕਾਰੀਆਂ ਵਲੋਂ ਇਸ ਪ੍ਰਾਜੈਕਟ ਉਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਉਹ ਕਿਸੇ ਵੀ ਹਾਲਤ ਵਿਚ ਕੰਮ ਰੁਕਣ ਨਹੀਂ ਦੇ ਰਹੇ।

ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿ ਸਰਕਾਰ ਵਲੋਂ ਇਹ ਕੰਮ ਰੋਕਣ ਬਾਰੇ ਹਾਲੇ ਤੱਕ ਕੁਝ ਨਹੀਂ ਕਿਹਾ ਗਿਆ। ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਨੇ ਫ਼ੋਨ ਉਤੇ ਦੱਸਿਆ ਕਿ ‘ਪਾਕਿਸਤਾਨ ਵਾਲੇ ਪਾਸੇ ਲਾਂਘੇ ਦੇ ਕੰਮ ਉਤੇ ਕੋਈ ਅਸਰ ਨਹੀਂ ਪਿਆ। ਹੁਣ ਵੇਖਣਾ ਇਹ ਹੈ ਕਿ ਭਾਰਤ ਕੀ ਕਰਦਾ ਹੈ। ਆਸ ਹੈ ਕਿ ਸਭ ਕੁਝ ਛੇਤੀ ਹੀ ਸੁਖਾਵਾਂ ਹੋ ਜਾਵੇਗਾ।’ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਵਾਲੇ ਪਾਸੇ 50 ਫ਼ੀ ਸਦੀ ਕੰਮ ਮੁਕੰਮਲ ਹੋ ਗਿਆ ਹੈ।

ਉਨ੍ਹਾਂ ਕਿਹਾ ‘ਮੈਨੂੰ ਯਕੀਨ ਹੈ ਕਿ ਇਹ ਕੰਮ ਜਾਰੀ ਰਹੇਗਾ ਤੇ ਛੇਤੀ ਹੀ ਮੁਕੰਮਲ ਹੋ ਜਾਵੇਗਾ। ਪਾਕਿਸਤਾਨ ਸਰਕਾਰ ਤੇ ਪੀਐੱਸਜੀਪੀਸੀ ਬਹੁਤ ਹੀ ਸਪੱਸ਼ਟ ਹਨ ਕਿ ਇਹ ਪ੍ਰਾਜੈਕਟ ਜ਼ਰੂਰ ਨੇਪਰੇ ਚੜ੍ਹੇਗਾ। ਡੇਰਾ ਬਾਬਾ ਨਾਨਕ ਤੇ ਭਾਰਤ ਵਾਲੇ ਪਾਸੇ ਵੀ ਸਰਹੱਦ ਲਾਗੇ ਕੰਮ ਲਗਾਤਾਰ ਚੱਲ ਰਿਹਾ ਹੈ ਪਰ ਉਥੇ ਕੰਮ ਹਾਲੇ ਜ਼ਮੀਨ ਅਕਵਾਇਰ ਕਰਨ ਦੇ ਪੜਾਅ ’ਤੇ ਹੀ ਹੈ।’ ਭਾਰਤ ਵਾਲੇ ਪਾਸੇ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਉਤੇ ਕੰਕਰੀਟ ਦੇ ਪੀਲੇ ਥੰਮ੍ਹ ਉਸਾਰ ਦਿਤੇ ਗਏ ਹਨ।

ਇਹ ਸਭ ਭਾਰੀ ਸੁਰੱਖਿਆ ਹੇਠ ਚੱਲ ਰਿਹਾ ਹੈ। ਨਿਰਮਾਣ ਸਮੱਗਰੀ ਤੇ ਮਿੱਟੀ ਢੋਹਣ ਵਾਲੇ ਵਾਹਨ ਅਤੇ ਟਰੱਕ ਦਰਸ਼ਨ ਅਸਥਾਨ ਦੇ ਨੇੜੇ ਵੇਖੇ ਗਏ। ਇਹ ਉਹ ਅਸਥਾਨ ਹੈ, ਜਿੱਥੇ ਦੂਰਬੀਨਾਂ ਦੀ ਮਦਦ ਨਾਲ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਨੂੰ ਵੇਖਿਆ ਜਾਂਦਾ ਹੈ। ਅੱਜ ਭਾਵੇਂ ਸਾਰਾ ਦਿਨ ਦੋਵੇਂ ਦੇਸ਼ਾਂ ਵਿਚਾਲੇ ਹਾਲਾਤ ਤਣਾਅਪੂਰਨ ਹੀ ਰਹੇ ਪਰ ਦਰਸ਼ਨ ਅਸਥਾਨ ਉਤੇ ਸ਼ਰਧਾਲੂਆਂ ਦੀਆਂ ਭੀੜਾਂ ਉਤੇ ਉਸ ਦਾ ਕਿਤੇ ਕੋਈ ਅਸਰ ਨਹੀਂ ਵੇਖਿਆ ਗਿਆ।

ਬੀਐੱਸਐੱਫ਼ ਦੇ ਜਵਾਨਾਂ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਗਿਣਤੀ ਬਿਲਕੁਲ ਆਮ ਵਾਂਗ ਚੱਲ ਰਹੀ ਹੈ ਤੇ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਬਿਲਕੁਲ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement