ਪੰਜਾਬ ਸਰਕਾਰ ਵਲੋਂ ਪਾਕਿ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ
Published : Feb 27, 2019, 4:05 pm IST
Updated : Feb 27, 2019, 4:05 pm IST
SHARE ARTICLE
To stop water flow to Pak, Punjab demands Rs. 412 Cr. from Center
To stop water flow to Pak, Punjab demands Rs. 412 Cr. from Center

ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉਤੇ ਨਵਾਂ...

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉਤੇ ਨਵਾਂ ਡੈਮ ਉਸਾਰਨ ਲਈ ਕੇਂਦਰ ਸਰਕਾਰ ਤੋਂ 412 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਜਲ ਸਰੋਤਾਂ ਬਾਰੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਕੇਂਦਰੀ ਜਲ ਸ੍ਰੋਤ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਦੱਸਿਆ

Nitin Gadkari, Sukhbinder Sarkaria & Tripat BajwaNitin Gadkari, Sukhbinder Sarkaria & Tripat Bajwa

ਕਿ ਰਾਵੀ ਅਤੇ ਉਝ ਦਰਿਆਵਾਂ ਦੇ ਸੰਗਮ ਵਾਲੇ ਸਥਾਨ ਉਤੇ ਬਣਾਏ ਜਾਣ ਵਾਲੇ ਇਸ ਡੈਮ ਨਾਲ ਪਾਕਿਸਤਾਨ ਨੂੰ ਜਾਣ ਵਾਲੇ ਤਕਰੀਬਨ 600 ਕਿਉਸਿਕ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ। ਬਾਜਵਾ ਅਤੇ ਸਰਕਾਰੀਆ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਡੈਮ ਤੋਂ ਸੱਤ ਕਿਲੋਮੀਟਰ ਲੰਬੀ ਨਵੀਂ ਨਹਿਰ ਕੱਢ ਕੇ ਇਹ ਪਾਣੀ ਕਲਾਨੌਰ-ਰਮਦਾਸ ਨਹਿਰੀ ਪ੍ਰਣਾਲੀ ਵਿਚ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨਵੀਂ  ਸਿੰਚਾਈ ਪ੍ਰਣਾਲੀ ਉਸਾਰਨ ਨਾਲ ਸਰਹੱਦੀ ਖੇਤਰ ਵਿਚ ਪੈਂਦੇ ਸਿੰਚਾਈ ਸਹੂਲਤ ਤੋਂ ਸੱਖਣੇ ਤਕਰੀਬਨ ਇਕ ਲੱਖ ਏਕੜ ਕਰਬੇ ਨੂੰ ਸਿੰਜਿਆ ਜਾ ਸਕੇਗਾ।

ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਕਰੀਬਨ 100 ਪਿੰਡਾਂ ਅਤੇ 6 ਕਸਬਿਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇਗਾ। ਪੰਜਾਬ ਦੇ ਮੰਤਰੀਆਂ ਨੇ ਗਡਕਰੀ ਨੂੰ ਇਸ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਵਜੋਂ ਤੁਰਤ ਪ੍ਰਵਾਨਗੀ ਦੇ ਕੇ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਪਾਕਿਸਤਾਨ ਨੂੰ ਅਜਾਈੰ ਜਾ ਰਹੇ ਦਰਿਆਈ ਪਾਣੀ ਨੂੰ ਰੋਕ ਕੇ ਦੇਸ਼ ਦੇ ਹਿੱਤ ਵਿਚ ਵਰਤਿਆ ਜਾ ਸਕੇ।

ਨਿਤਿਨ ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਇਸ ਸਕੀਮ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਬਣਾਕੇ ਭੇਜਣ ਲਈ ਕਿਹਾ ਤਾਂ ਜੋ ਇਸ ਕੌਮੀ ਹਿੱਤ ਵਾਲੇ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਇਸ ਦਾ ਸਾਰੇ ਪੱਖਾਂ ਤੋਂ ਤਕਨੀਕੀ  ਨਿਰੀਖਣ ਕਰਵਾਇਆ ਜਾ ਸਕੇ।
ਇਸ ਤੋਂ ਇਲਾਵਾ ਦੋਵਾਂ ਕੈਬਨਿਟ ਮੰਤਰੀਆਂ ਵਲੋਂ ਅੱਪਰ ਬਾਹਰੀ ਦੁਆਬ ਨਹਿਰ ਨੂੰ ਮਜ਼ਬੂਤ ਕਰਕੇ ਇਸ ਦੀ ਸਮਰੱਥਾ ਵਧਾਉਣ ਦੇ

Nitin Gadkari, Sukhbinder Sarkaria & Tripat BajwaNitin Gadkari, Sukhbinder Sarkaria & Tripat Bajwa

ਕੇਂਦਰ ਵਲੋਂ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਪ੍ਰਾਜੈਕਟ 'ਤੇ ਕੇਂਦਰ ਤੇ ਸੂਬਾ ਸਰਕਾਰ ਵਲੋਂ ਕੀਤੇ ਜਾਣ ਵਾਲੇ ਖਰਚ ਲਾਗਤ ਪੈਟਰਨ ਨੂੰ ਜਲਦ ਤੋਂ ਜਲਦ ਮਿੱਥਣ ਲਈ ਵੀ ਕੇਂਦਰੀਂ ਮੰਤਰੀ ਨੂੰ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਨਹਿਰ ਤਹਿਤ ਆਉਂਦੇ 5.13 ਲੱਖ ਹੈਕਟੇਅਰ ਰਕਬੇ ਵਿਚੋਂ ਹੁਣ ਕੇਵਲ 2.76 ਲੱਖ ਹੈਕਟੇਅਰ ਰਕਬੇ ਨੂੰ ਹੀ ਸਿੰਚਾਈ ਖਾਤਰ ਪਾਣੀ ਮੁਹੱਈਆ ਹੋ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਸ ਨਹਿਰ ਸਿਸਟਮ ਦੀ ਸਮਰੱਥਾ ਵਿਚ ਹੋਣ ਵਾਲੇ ਵਾਧੇ ਨਾਲ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਸਿੰਚਾਈ ਵਿਵਸਥਾ ਤਹਿਤ ਲਿਆਂਦਾ ਜਾ ਸਕੇਗਾ।

ਬਾਜਵਾ ਅਤੇ ਸਰਕਾਰੀਆ ਨੇ ਗਡਕਰੀ ਨੂੰ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਵਲੋਂ ਨਵੀਂ ਦਿੱਲੀ ਤੋਂ ਕੱਟੜਾ ਤੱਕ ਬਣਾਏ ਜਾਣ ਵਾਲੇ ਐਕਸਪ੍ਰੈਸ ਹਾਈਵੇ ਨੂੰ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਅਤੇ ਕਲਾਨੌਰ ਰਾਹੀਂ ਕੱਢਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਸ ਐਕਸਪ੍ਰੈਸ ਵੇਅ ਦੇ ਡੇਰਾ ਬਾਬਾ ਨਾਨਕ ਵਿਚੋਂ ਲੰਘਣ ਨਾਲ ਇਸ ਨੂੰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਬਣਨ ਵਾਲੇ ਨਵੇਂ ਕਾਰੀਡੋਰ ਨਾਲ ਵੀ ਜੋੜਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਸ ਕਾਰੀਡੋਰ ਦੇ ਇਸ ਵਰ੍ਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕੰਮਲ ਹੋਣ ਨਾਲ ਹਰ ਰੋਜ਼ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਇਆ ਕਰਨਗੇ ਅਤੇ ਇਹ ਐਕਸਪ੍ਰੈਸ ਵੇਅ ਬਣਨ ਨਾਲ ਸ਼ਰਧਾਲੂਆਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਸਰਹੱਦੀ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗਾ। 

ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਤੌਰ 'ਤੇ ਸਹਿਮਤ ਹੁੰਦਿਆਂ ਅਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਐਕਸਪ੍ਰੈਸ ਵੇਅ ਦੀ ਪਹਿਲੀ ਅਤੇ ਇਸ ਨਵੀਂ ਤਜਵੀਜ਼ ਦੇ ਖਰਚੇ ਸਬੰਧੀ ਤੁਲਨਾਤਮਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement