ਹੁਣ ਗ਼ਰੀਬ ਬੱਚਿਆਂ ਨੂੰ ਪਹਿਲੀ ਜਮਾਤ ਤੋਂ ਮਿਲੇਗਾ ਵਜੀਫ਼ਾ
Published : Feb 27, 2019, 5:57 pm IST
Updated : Feb 27, 2019, 5:57 pm IST
SHARE ARTICLE
Balbir Singh Sidhu, Labour Minister-cum-Chairman, Punjab Labour Welfare Board
Balbir Singh Sidhu, Labour Minister-cum-Chairman, Punjab Labour Welfare Board

ਚੰਡੀਗੜ੍ਹ : ਨਾਮਜ਼ਦ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲਾ ਵਜੀਫ਼ਾ ਹੁਣ ਪਹਿਲੀ ਜਮਾਤ ਤੋਂ ਹੀ ਮਿਲੇਗਾ...

ਚੰਡੀਗੜ੍ਹ : ਨਾਮਜ਼ਦ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਨੂੰ ਛੇਵੀਂ ਕਲਾਸ ਤੋਂ ਮਿਲਣ ਵਾਲਾ ਵਜੀਫ਼ਾ ਹੁਣ ਪਹਿਲੀ ਜਮਾਤ ਤੋਂ ਹੀ ਮਿਲੇਗਾ। ਇਹ ਫ਼ੈਸਲਾ ਕਿਰਤ ਮੰਤਰੀ-ਕਮ-ਚੇਅਰਮੈਨ ਪੰਜਾਬ ਲੇਬਰ ਵੈਲਫ਼ੇਅਰ ਬੋਰਡ ਬਲਬੀਰ ਸਿੰਘ ਸਿੱਧੂ ਨੇ ਲਿਆ।
ਬਲਬੀਰ ਸਿੰਘ ਸਿੱਧੂ ਨੇ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਲਾਈ ਸਕੀਮਾਂ ਸਬੰਧੀ ਉਦਯੋਗਪਤੀਆਂ ਤੇ ਕਿਰਤੀਆਂ ਨੂੰ ਜਾਗਰੂਕ ਕਰਵਾਇਆ ਜਾਵੇ ਤਾਂ ਜੋ ਉਦਯੋਗਿਕ ਕਿਰਤੀ ਰਜਿਸਟਰਡ ਹੋ ਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਦੱਸਿਆ ਇਸ ਸਮੇਂ ਪੰਜਾਬ ਲੇਬਰ ਵੈਲਫ਼ੇਅਰ ਬੋਰਡ ਵੱਲੋਂ ਉਦਯੋਗਿਕ ਕਿਰਤੀਆਂ ਦੇ ਬੱਚਿਆਂ ਲਈ ਛੇਵੀਂ ਜਮਾਤ ਤੋਂ ਲੈ ਕੇ ਡਿਗਰੀ ਕੋਰਸ ਤੱਕ 5000 ਤੋਂ ਲੈ ਕੇ 70,000 ਰੁਪਏ ਤੱਕ ਵਜੀਫ਼ਾ ਅਤੇ ਗ਼ਰੀਬ ਲੜਕੀਆਂ ਦੇ ਵਿਆਹ ਲਈ 31,000 ਰੁਪਏ ਸ਼ਗਨ ਸਕੀਮ ਅਧੀਨ ਮੁਹੱਈਆ ਕਰਵਾਏ ਜਾਂਦੇ ਹਨ।
ਸਿੱਧੂ ਨੇ ਦੱਸਿਆ ਕਿ ਕਿਰਤ ਵਿਭਾਗ ਹੁਣ ਕਿਰਤੀਆਂ ਦੀ ਰਜਿਸਟ੍ਰੇਸ਼ਨ ਆਨਲਾਈਨ ਕਰ ਰਿਹਾ ਹੈ ਤਾਂ ਜੋ ਹਰ ਕਿਰਤੀ ਨੂੰ ਸਮੇਂ ਅਨੁਸਾਰ ਸਕੀਮਾਂ ਦਾ ਲਾਭ ਮਿਲ ਸਕੇ।

schoolschoolਮਾਲੀ ਮਦਦ ਦੇਣ ਲਈ ਬਣਾਈ ਜਾਵੇਗੀ ਵਿਸ਼ੇਸ਼ ਸਕੀਮ : ਕਿਰਤ ਮੰਤਰੀ-ਕਮ-ਚੇਅਰਮੈਨ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਜੇ ਕਿਸੇ ਹਾਦਸੇ ਵਿੱਚ ਗ਼ੈਰ-ਰਜਿਸਟਰਡ ਉਦਯੋਗਿਕ ਕਿਰਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਵੀ ਤੁਰੰਤ ਕੁੱਝ ਮਾਲੀ ਮਦਦ ਜਾਰੀ ਕਰਨ ਦਾ ਉਪਬੰਧ ਹੋਣਾ ਚਾਹੀਦਾ ਹੈ, ਜਿਸ ਤੇ ਸਮੂਹ ਮੈਂਬਰਾਂ ਨੇ ਸਹਿਮਤੀ ਪ੍ਰਗਟ ਕੀਤੀ। ਜਿਸ ਉਪਰੰਤ ਉਨ੍ਹਾਂ ਨੇ ਪ੍ਰਮੁੱਖ ਸਕੱਤਰ, ਕਿਰਤ ਨੂੰ ਇਸ ਸਬੰਧੀ ਕਮੇਟੀ ਬਣਾ ਕੇ ਜਲਦ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਇਸ ਮੀਟਿੰਗ 'ਚ ਵਿਮਲ ਕੁਮਾਰ ਸੇਤੀਆ ਕਮਿਸ਼ਨਰ ਕਿਰਤ ਵਿਭਾਗ, ਜਗੀਰ ਸਿੰਘ ਸਹਾਇਕ ਵੈਲਫ਼ੇਅਰ ਕਮਿਸ਼ਨਰ, ਗੁਰਪ੍ਰੀਤ ਸਿੰਘ ਵਿਭਾਗ ਦੇ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਤੋਂ ਇਲਾਵਾ ਹੋਰ ਵਿਭਾਗ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement