
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੰਜਾਬ ਦੇ ਵੱਖ-ਵੱਖ ਕੋਨਿਆਂ 'ਚ ਸਟੇਜਾਂ ਲਗਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕਰਨ ਦੇ ਕਾਰਨਾਂ ਦਾ ਖੁਲਾਸਾ ਕਰ....
ਚੰਡੀਗੜ੍ਹ- ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੰਜਾਬ ਦੇ ਵੱਖ-ਵੱਖ ਕੋਨਿਆਂ 'ਚ ਸਟੇਜਾਂ ਲਗਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕਰਨ ਦੇ ਕਾਰਨਾਂ ਦਾ ਖੁਲਾਸਾ ਕਰ ਦਿੱਤਾ ਸੀ। ਇਸ ਦੇ ਨਾਲ ਹੀ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਲੇਂਜ ਕੀਤਾ ਸੀ ਕਿ ਉਹ ਚੈਨਲ 'ਤੇ ਆ ਕੇ ਉਨ੍ਹਾਂ ਨਾਲ ਸੰਵਾਦ ਕਰਨ ਨੂੰ ਤਿਆਰ ਹਨ।
Ranjit Singh Dhadrian Wale
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਸੀ ਕਿ ਪਿਛਲੇ ਕੁੱਝ ਦਿਨਾਂ ਤੋਂ ਸਿੱਖ ਧਰਮ ਦੇ ਪ੍ਰਚਾਰ ਲਈ ਉਹ ਜਿੱਥੇ ਵੀ ਧਾਰਮਿਕ ਦੀਵਾਨ ਲਗਾਉਂਦੇ ਹਨ ਤਾਂ ਉਥੇ ਭਾਈ ਅਮਰੀਕ ਸਿੰਘ ਅਜਨਾਲਾ ਤੇ ਹੋਰ ਜੱਥੇਬੰਦੀਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਇੱਥੋਂ ਤੱਕ ਖੂਨ-ਖਰਾਬਾ ਅਤੇ ਮਾਰਨ ਤੱਕ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
File Photo
ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਜਾਨ ਦਾ ਡਰ ਨਹੀਂ ਹੈ ਪਰ ਧਾਰਮਿਕ ਦੀਵਾਨਾਂ ਦੌਰਾਨ ਜੇਕਰ ਕਿਤੇ ਟਕਰਾਅ ਹੋ ਗਿਆ ਜਿਸ ਨਾਲ ਕਈ ਕੀਮਤੀ ਜਾਨਾਂ ਜਾ ਸਕਦੀਆਂ ਹਨ ਜਿਸਦੇ ਬਚਾਅ ਲਈ ਉਨ੍ਹਾਂ ਫਿਲਹਾਲ ਧਾਰਮਿਕ ਦੀਵਾਨ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਭਾਈ ਢੱਡਰੀਆਂ ਵਾਲਿਆਂ ਦੇ ਕੀਤੇ ਹੋਏ ਇਸ ਚੈਲੇਂਜ ਨੂੰ ਭਾਈ ਅਜਨਾਲਾ ਨੇ ਵੀ ਕਬੂਲ ਲਿਆ ਹੈ।
Ranjit Singh Dhadrian Wale
ਭਾਈ ਅਜਨਾਲਾ ਨੇ ਭਾਈ ਢੱਡਰੀਆਂ ਵਾਲੇ ਨੂੰ ਕਿਹਾ ਕਿ ਉਹ ਜਿੱਤੇ ਕਹਿਣਗੇ ਅਸੀਂ ਆਉਣ ਲਈ ਤਿਆਰ ਹਾਂ ਪਰ ਜੋ ਵੀ ਸਵਾਲ ਜਵਾਬ ਹੋਣਗੇ ਉਹ ਗੁਰੂ ਗ੍ਰੰਥ ਸਾਬਿਹ ਦੀ ਹਜੂਰੀ ਅੰਦਰ ਅਤੇ ਸੰਗਤ ਦੇ ਸਾਹਮਣੇ ਹੋਣਗੇ।