
ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਧਨਵਾਦ ਮਤਾ ਪਾਸ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਨੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਧਨਵਾਦ ਮਤਾ ਪਾਸ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਬਹਿਸ ਦਾ ਜਵਾਬ ਦਿੰਦਿਆਂ ਕਈ ਅਹਿਮ ਐਲਾਨ ਕੀਤੇ। ਪਾਣੀਆਂ ਦੇ ਮੁੱਦੇ 'ਤੇ ਅੱਜ ਮੁੜ ਤਿੱਖਾ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ।
File Photo
ਉਨ੍ਹਾਂ ਕਿਹਾ ਕਿ ਰਿਪੇਰੀਅਨ ਲਾਅ ਮੁਤਾਬਕ ਵੀ ਰਾਜ ਵਿਚ ਵਗਦੇ ਪਾਣੀ 'ਤੇ ਸਾਡਾ ਹੱਕ ਹੈ। ਉਨ੍ਹਾਂ ਪੰਜਾਬ ਤੋਂ ਨਦੀਆਂ ਦਾ ਪਾਣੀ ਮੰਗਣ ਵਾਲੇ ਗੁਆਂਢੀ ਰਾਜ ਹਰਿਆਣਾ ਨੂੰ ਚੇਤਾਵਨੀ ਦੇ ਲਹਿਜੇ ਵਿਚ ਬੜੇ ਹੀ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਭਾਵੇਂ ਸ਼ਹੀਦ ਹੋ ਜਾਈਏ ਪਰ ਪਾਣੀ ਨਹੀਂ ਦਿਆਂਗੇ।
Captain Amrinder Singh
ਉਨ੍ਹਾਂ ਕਿਹਾ ਕਿ ਸਾਥੋਂ ਤਾਂ ਪਾਣੀ ਮੰਗਦੇ ਹਨ ਪਰ ਸਾਨੂੰ ਕੋਈ ਪਾਣੀ ਦੇਣ ਨੂੰ ਤਿਆਰ ਨਹੀਂ ਜਦਕਿ ਪੰਜਾਬ ਵਿਚ ਵਗਦੇ ਦਰਿਆਵਾਂ ਵਿਚ ਸਾਡਾ ਵੀ ਹੱਕ ਬਣਦਾ ਸੀ ਜੋ ਸਾਨੂੰ ਨਹੀਂ ਮਿਲਿਆ ਪਰ ਹਰਿਆਣਾ ਨੂੰ ਅਸੀ ਪਾਣੀ ਫੇਰ ਵੀ ਦਿਤਾ। ਕੈਪਟਨ ਨੇ ਕਿਹਾ ਕਿ ਇਸ ਸਮੇਂ ਤਾਂ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਵੈਸੇ ਵੀ ਘੱਟ ਰਿਹਾ ਹੈ ਅਤੇ ਜ਼ਮੀਨ ਹੇਠਲਾ ਪਾਣੀ ਵੀ ਥੱਲੇ ਜਾ ਰਿਹਾ ਹੈ।
Farmer
ਕਿਸਾਨਾਂ ਬਾਰੇ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਕਦੇ ਵੀ ਬੰਦ ਨਹੀਂ ਕਰਾਂਗੇ। 5.62 ਲੱਖ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾ ਚੁਕਾ ਹੈ ਅਤੇ 5 ਏਕੜ ਤਕ ਵਾਲੇ ਬਾਕੀ ਰਹਿੰਦੇ ਕਿਸਾਨਾਂ ਦਾ ਕਰਜ਼ਾ ਵੀ ਛੇਤੀ ਮਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲਾਂ ਦਾ ਸਮਰਥਨ ਮੁਲ (ਐਮ.ਐਸ.ਪੀ.) ਬੰਦ ਕਰਨ ਦੀ ਤਜਵੀਜ਼ ਦਾ ਵੀ ਵਿਰੋਧ ਕੀਤਾ ਜਾਵੇਗਾ ਅਤੇ ਇਸ ਵਿਰੁਧ ਛੇਤੀ ਹੀ ਸਰਬ ਪਾਰਟੀ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਾਂਗੇ।
Captain Amrinder Singh Vidhan Sabha
ਮੁੱਖ ਮੰਤਰੀ ਨੇ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਇਤਿਹਾਸਕ ਸਥਾਨ ਤਰਨਤਾਰਨ ਵਿਖੇ ਨਵੀਂ ਲਾਅ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਸੁਪਰੀਮ ਕੋਰਟ ਵਿਚ ਰਿਜ਼ਰਵੇਸ਼ਨ ਪਾਲਿਸੀ ਬਾਰੇ ਆਏ ਫ਼ੈਸਲੇ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨੌਕਰੀਆਂ ਤੇ ਤਰੱਕੀਆਂ ਬਾਰੇ ਰਾਖਵੇਂਕਰਨ ਦੀ ਨੀਤੀ ਵਿਚ ਕਈ ਮੁਲਾਜ਼ਮਾਂ ਲਈ ਐਲਾਨ ਕਰਦਿਆਂ ਕੈਪਟਨ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਇਸ ਦੀਆਂ ਆਉਣ ਵਾਲੀਆਂ ਸਿਫ਼ਾਰਸ਼ਾਂ ਅਗਲੇ ਸਾਲ ਲਾਗੂ ਕੀਤੀਆਂ ਜਾਣਗੀਆਂ।