'ਕੇਂਦਰ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ'
Published : Feb 27, 2020, 8:08 am IST
Updated : Feb 27, 2020, 11:35 am IST
SHARE ARTICLE
File Photo
File Photo

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਦਿਆ ਸਿੰਘ ਲਾਹੌਰੀਆ ਸਮੇਤ ਸਜ਼ਾਵਾਂ ਪੂਰੀਆਂ ਕਰ ਚੁਕੇ ਸਿੱਖ

ਅੰਮ੍ਰਿਤਸਰ  (ਅਰਵਿੰਦਰ ਵੜੈਚ, ਸੁਖਵਿੰਦਰਜੀਤ ਸਿੰਘ ਬਹੋੜੂ): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਦਿਆ ਸਿੰਘ ਲਾਹੌਰੀਆ ਸਮੇਤ ਸਜ਼ਾਵਾਂ ਪੂਰੀਆਂ ਕਰ ਚੁਕੇ ਸਿੱਖ ਕੈਦੀਆਂ ਨੂੰ ਤੁਰਤ ਰਿਹਾਅ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ।

Harnam Singh KhalsaHarnam Singh Khalsa

ਉਨ੍ਹਾਂ ਜਿਥੇ ਪੰਜਾਬ ਸਰਕਾਰ ਨੂੰ ਵੀ ਸਿੱਖ ਕੈਦੀਆਂ ਦੀ ਰਿਹਾਈ ਲਈ ਚਾਰਾਜੋਈ ਕਰਨ ਲਈ ਕਿਹਾ ਹੈ ਉੱਥੇ ਹੀ ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਤੇ ਜਥੇਬੰਦੀਆਂ ਨੂੰ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਦਮਦਮੀ ਟਕਸਾਲ ਮੁਖੀ ਵਲੋਂ ਭਾਈ ਦਿਆ ਸਿੰਘ ਲਾਹੌਰੀਆ ਨੂੰ ਸਨਮਾਨਤ ਕੀਤਾ ਗਿਆ।

Shri Nankana SahibShri Nankana Sahib

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਮਦਮੀ ਟਕਸਾਲ  ਦੇ ਪ੍ਰਮੁੱਖ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਪਾਕਿਸਤਾਨ ‘ਚ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿੱਚ ਭੜਕੀ ਭੀੜ ਵੱਲੋਂ ਕੀਤੀ ਗਈ ਪੱਥਰਬਾਜੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਸੀ। 

File PhotoFile Photo

ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲ ਦੇ ਕੇ ਗੁਰਦੁਆਰਾ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਅਤੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ‘ਚ ਤੁਰੰਤ ਕਦਮ ਚੁੱਕਣ। ਪ੍ਰੋ.  ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਪ੍ਰਮੁੱਖ ਨੇ ਕਿਹਾ ਕਿ ਇਤਿਹਾਸਿਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement