ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸਹਾਰੇ 'ਆਪ' ਨੇ ਘੇਰੀ ਸਰਕਾਰ, ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ!
Published : Feb 27, 2020, 3:28 pm IST
Updated : Apr 9, 2020, 8:57 pm IST
SHARE ARTICLE
File
File

ਵਿਧਾਨ ਸਭਾ ਸੈਸ਼ਨ ਦਾ 5ਵਾਂ ਦਿਨ ਵੀ ਰਿਹਾ ਹੰਗਾਮੇਦਾਰ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ 'ਆਪ' ਵਿਧਾਇਕਾਂ ਨੇ ਮੂੰਹਾਂ 'ਤੇ ਮਾਸਕ ਪਾ ਕੇ ਸਰਕਾਰ ਦੀ ਖਿੱਲੀ ਉਡਾਈ, ਕਿਉਂਕਿ ਬੀਤੇ ਕੱਲ੍ਹ ਸਦਨ 'ਚ ਰਾਜਪਾਲ ਦੇ ਭਾਸ਼ਣ 'ਤੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ 'ਚ ਕਰੋਨਾ ਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ 'ਚ ਦੇਰੀ ਹੋ ਰਹੀ ਹੈ।

ਰੋਸ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਵਿਅੰਗ ਕੀਤਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਚੀਨ ਦੇ ਕਰੋਨਾ ਵਾਇਰਸ ਦਾ ਨਹੀਂ ਸਗੋਂ  'ਕਰੋ ਨਾ ਵਾਇਰਸ' ਦੀ ਸ਼ਿਕਾਰ ਹੈ।

'ਆਪ' ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਨੁਕਸਾਨ ਨੂੰ ਰੋਕਣ, ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ 'ਚ ਵੀ ਸਵਾਮੀਨਾਥਨ ਸਿਫ਼ਾਰਿਸ਼ਾਂ ਦੇ ਆਧਾਰ 'ਤੇ ਲਾਭ ਦੇਣ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਅਤੇ ਮਨਰੇਗਾ ਮਜ਼ਦੂਰਾਂ ਦੀ ਬਕਾਇਆ ਮਜ਼ਦੂਰੀ ਜਾਰੀ ਕਰਨ, ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ (ਐਮਐਸਪੀ) ਅਤੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਇੱਕਜੁੱਟ ਵਿਰੋਧ ਵਰਗੇ ਮੁੱਦੇ ਉਠਾਏ।

ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲਦੇਵ ਸਿੰਘ, ਬੁਲਾਰੇ ਗੋਬਿੰਦਰ ਮਿੱਤਲ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement