Advertisement

ਪੰਜਾਬ ਵਿਚ ਤਰੱਕੀ ਲਈ ਰਾਖਵਾਂਕਰਨ ਨੀਤੀ ਪਹਿਲਾਂ ਵਾਂਗ ਚਲਦੀ ਰਹੇਗੀ: ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ
Published Feb 27, 2020, 8:55 pm IST
Updated Feb 27, 2020, 8:55 pm IST
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ...
Captain
 Captain

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸ ਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Reservation Reservation

ਵਿਧਾਨ ਸਭਾ 'ਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ 'ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ 'ਚ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ ਜਾਰੀ ਰਹੇਗੀ, ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਵਿਰੋਧੀ ਧਿਰ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਕਿਉਂ ਉਠਾਇਆ ਜਾ ਰਿਹਾ ਹੈ।

ReservationReservation

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਾਅਦਾ ਕੀਤੇ 9 ਨੁਕਤਿਆਂ ਵਿੱਚੋਂ ਇੱਕ ਅਨੁਸਾਰ, ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਨਾ ਕੇਵਲ ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ ਵਾਧਾ ਕਰਕੇ 15 ਫੀਸਦ ਕੀਤਾ ਗਿਆ ਹੈ, ਸਗੋਂ ਉਨ੍ਹਾਂ ਦੀ ਯੋਗਤਾ 'ਚ ਵਾਧਾ ਕਰਕੇ ਇਸ ਨੂੰ 6 ਲੱਖ ਤੋਂ 8 ਲੱਖ ਕਰ ਦਿੱਤਾ ਗਿਆ ਹੈ।

Advertisement

 

Advertisement