ਸਿਧਾਂਤਕਵਾਦੀ ਕਾਫ਼ਲੇ ਦੀ ਚੜ੍ਹਾਈ : ਢੀਂਡਸਾ ਦੇ ਹੱਕ 'ਚ ਨਿੱਤਰੇ ਕਈ ਸੀਨੀਅਰ ਆਗੂ!
Published : Feb 27, 2020, 7:19 pm IST
Updated : Feb 27, 2020, 7:19 pm IST
SHARE ARTICLE
file photo
file photo

ਸ਼ੁਰੂ ਕੀਤੇ ਯਤਨਾਂ 'ਚ ਸ਼ਾਮਲ ਹੋਣ ਵਾਲਿਆਂ ਦਾ ਕਰਾਂਗੇ ਨਿੱਘਾ ਸਵਾਗਤ : ਸੁਖਦੇਵ ਢੀਂਡਸਾ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹ 'ਤੇ ਲਿਆਉਣ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਨ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਇਕ ਪਰਵਾਰ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਹੁਸ਼ਿਆਰਪੁਰ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ 'ਤੇ ਪੁੱਜ ਕੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਆਗੂਆਂ ਨੇ ਖੁਲ੍ਹੇਆਮ ਕਿਹਾ ਕਿ ਦਿਨੋ-ਦਿਨ ਨਿਘਾਰ ਵਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ 'ਤੇ ਤੋਰ ਕੇ ਹੀ ਮਜਬੂਤ ਕੀਤਾ ਜਾ ਸਕਦਾ ਹੈ।

PhotoPhoto

ਜ਼ਿਕਰਯੋਗ ਹੈ ਕਿ ਸੰਗਰੂਰ ਵਿਖੇ ਮਹਾਨ ਪੰਥਕ ਇਕੱਠ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕਰ ਕੇ ਨਵੇਂ ਅਕਾਲੀ ਦਲ ਦਾ ਅਗ਼ਾਜ਼ ਕਰ ਦਿਤਾ ਤੇ ਸਿੱਖ ਸਿਆਸਤ ਨੂੰ ਨਵੀਂ ਸੇਧ ਦੇਣ ਦਾ ਅਹਿਦ ਲਿਆ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਖੁਲ੍ਹ ਕੇ ਕਿਹਾ ਕਿ ਸੀ ਅਗਲੇ ਕੁੱਝ ਦਿਨਾਂ ਅੰਦਰ ਅਕਾਲੀ ਦਲ ਦੀਆਂ ਕਈ ਅਹਿਮ ਪੰਥਕ ਸ਼ਖ਼ਸੀਅਤਾਂ ਸੰਘਰਸ਼ ਵਿਚ ਸ਼ਾਮਲ ਹੋਣਗੀਆਂ।

PhotoPhoto

ਸੰਗਰੂਰ ਵਿਖੇ ਹੋਏ ਰਿਕਾਰਡਤੋੜ ਇਕੱਠ ਦਾ ਪ੍ਰਭਾਵ ਪੈਣਾ ਸ਼ੁਰੂ ਹੋ ਗਿਆ ਹੈ। ਇਹੋ ਕਾਰਨ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਸੰਗਰੂਰ ਜ਼ਿਲ੍ਹੇ ਅੰਦਰ ਗੇੜੇ ਮਾਰਨ ਦੇ ਬਾਵਜੂਦ ਸੁਖਦੇਵ ਸਿੰਘ ਢੀਂਡਸਾ ਦਾ ਇਕ ਆਮ ਵਰਕਰ ਵੀ ਤੋੜ ਨਹੀਂ ਸਕੇ।

file photofile photo

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ 'ਤੇ ਲਿਆਉਣ ਅਤੇ ਸ਼੍ਰੋਮਣੀ ਕਮੇਟੀ ਨੂੰ ਇਕ ਪਰਵਾਰ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੇ ਯਤਨਾਂ ਵਿਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਇਹ ਲੜਾਈ ਨਿੱਜੀ ਹਿੱਤਾਂ ਲਈ ਨਹੀਂ ਸਗੋਂ ਪੰਥ ਤੇ ਪੰਜਾਬ ਦੇ ਭਲੇ ਲਈ ਲੜੀ ਜਾ ਰਹੀ ਹੈ। ਪੰਥ ਦੇ ਇਸ ਵੱਡਮੁੱਲੇ ਕਾਰਜ ਲਈ ਜ਼ੋਰਦਾਰ ਹੰਭਲੇ ਦੀ ਲੋੜ ਹੈ।

file photofile photo

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਚੱਲਣ ਵਾਲੇ ਆਗੂਆਂ ਵਿਚ ਦੇਸ ਰਾਜ ਧੁੱਗਾ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਅਵਤਾਰ ਸਿੰਘ ਜੌਹਲ ਸਾਬਕਾ ਚੇਅਰਮੈਂਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸਤਵਿੰਦਰ ਪਾਲ ਸਿੰਘ ਢੱਟ ਸਾਬਕਾ ਚੇਅਰਮੈਂਨ ਦੀ ਸੈਂਟਰਲ ਕੋ-ਅਪਰੇਟਿਵ ਬੈਂਕ ਹੁਸ਼ਿਆਰਪੁਰ, ਮਾਸਟਰ ਕੁਲਵਿੰਦਰ ਸਿੰਘ ਜੰਡਾ ਸਾਬਕਾ ਸਕੱਤਰ ਜ਼ਿਲ੍ਹਾ ਅਕਾਲੀ ਦਲ ਹੁਸ਼ਿਆਰਪੁਰ, ਪਰਮਿੰਦਰ ਸਿੰਘ ਪੰਨੂੰ, ਚੇਅਰਮੈਂਨ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਹੁਸ਼ਿਆਰਪੁਰ, ਮਨਜੀਤ ਸਿੰਘ ਰੋਬੀ ਮੀਤ ਪ੍ਰਧਾਨ ਨਗਰ ਕੌਸਲ ਗੜਦੀਵਾਲਾ ਹੁਸ਼ਿਆਰਪੁਰ, ਬਲਵੰਤ ਸਿੰਘ ਬੜਿਆਲ ਸਾਬਕਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਰਜੀਤ ਸਿੰਘ ਹਿੰਮਤਪੁਰ ਸਾਬਕਾ ਮਿਲਕ ਪਲਾਟ ਡਾਇਰੈਕਟਰ ਹੁਸ਼ਿਆਰਪੁਰ, ਕੁਲਜੀਤ ਕੌਰ ਧੁੱਗਾ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਭੁੰਗਾਂ, ਨਵਦੀਪ ਕੌਰ ਧੁੱਗਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ, ਸੁਨੀਤਾ ਰਾਣੀ ਧੁੱਗਾ ਮੈਂਬਰ ਬਲਾਕ ਸੰਮਤੀ, ਜਗਤਾਰ ਸਿੰਘ ਸਾਬਕਾ ਸਰਪੰਚ ਬਲਾਲਾ, ਜਸਵਿੰਦਰ ਸਿੰਘ ਬਾਸਾਂ ਮੀਤ ਪ੍ਰਧਾਨ ਅਕਾਲੀ ਦਲ, ਮਹਿੰਦਰ ਸਿੰਘ ਢੱਟ ਸਕੱਤਰ ਜ਼ਿਲ੍ਹਾ ਅਕਾਲੀ ਦਲ, ਜਸਵੰਤ ਸਿੰਘ ਦੇਹਰੀਵਾਲ ਸਾਬਕਾ ਸਰਪੰਚ, ਜੁਝਾਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਢੀਂਡਸਾ ਐਨ ਆਰ ਆਈ, ਜਸਪਾਲ ਸਿੰਘ ਸਾਬਕਾ ਸਰਪੰਚ ਢੱਡੇ ਫ਼ਤਿਹ ਸਿੰਘ, ਹਰਕਮਲਜੀਤ ਸਿੰਘ ਸਹੋਤਾ ਸੀਨੀਅਰ ਯੂਥ ਆਗੂ ਆਦਿ ਸ਼ਾਮਲ ਹਨ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement