ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨਾਲ ਕਾਂਗਰਸੀ ਵਿਧਾਇਕਾਂ ਨੇ ਕੀਤੀ ਧੱਕਾ ਮੁੱਕੀ, ਪੰਜ ਵਿਧਾਇਕ ਮੁਅੱਤਲ
Published : Feb 27, 2021, 12:59 am IST
Updated : Feb 27, 2021, 12:59 am IST
SHARE ARTICLE
image
image

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨਾਲ ਕਾਂਗਰਸੀ ਵਿਧਾਇਕਾਂ ਨੇ ਕੀਤੀ ਧੱਕਾ ਮੁੱਕੀ, ਪੰਜ ਵਿਧਾਇਕ ਮੁਅੱਤਲ

ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਵਤੀਰੇ ਦੀ ਕੀਤੀ ਨਿਖੇਧੀ

ਸ਼ਿਮਲਾ, 26 ਫ਼ਰਵਰੀ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸ਼ੁਕਰਵਾਰ ਨੂੰ  ਅਪਣੇ ਸੰਬੋਧਨ ਤੋਂ ਬਾਅਦ ਸਦਨ ਤੋਂ ਪਰਤ ਰਹੇ ਕੁੱਝ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਕਥਿਤ ਤੌਰ 'ਤੇ ਧੱਕਾ ਮੁੱਕੀ ਕੀਤੀ | ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਿਪਨ ਪਰਮਾਰ ਨੇ ਪੰਜ ਕਾਂਗਰਸੀ ਵਿਧਾਇਕਾਂ ਨੂੰ  ਮੁਅੱਤਲ ਕਰ ਦਿਤਾ | ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਸੁਰੇਸ਼ ਭਾਰਦਵਾਜ ਨੇ ਕਿਹਾ ਕਿ ਸੈਸ਼ਨ ਤੋਂ ਬਾਅਦ ਜਦੋਂ ਰਾਜਪਾਲ ਅਪਣੀ ਗੱਡੀ ਕੋਲ ਜਾ ਰਹੇ ਸਨ ਤਾਂ ਸਦਨ ਵਿਚ ਵਿਰੋਧੀ ਧਿਰ ਦੇ ਆਗੂ ਮੁਕੇਸ਼ ਅਗਨੀਹੋਤਰੀ, ਕਾਂਗਰਸ ਦੇ 

ਵਿਧਾਇਕ ਹਰਸ਼ਵਰਧਨ ਚੌਹਾਨ, ਸੁੰਦਰ ਸਿੰਘ ਠਾਕੁਰ, ਸੱਤਿਆਲ ਰਾਇਜ਼ਾਦਾ ਅਤੇ ਵਿਨੈ ਕੁਮਾਰ ਨੇ ਉਨ੍ਹਾਂ ਨਾਲ ਹੱਥੋਂਪਾਈ ਕੀਤੀ | 
ਇਸ ਤੋਂ ਬਾਅਦ ਸੁਰੇਸ਼ ਭਾਰਦਵਾਜ ਨੇ ਪੰਜ ਕਾਂਗਰਸ ਵਿਧਾਇਕਾਂ ਨੂੰ  ਮੁਅੱਤਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ 'ਤੇ ਉਨ੍ਹਾਂ ਨੂੰ  ਮੁਅੱਤਲ ਕਰ ਦਿਤਾ ਗਿਆ | ਇਸ ਤੋਂ ਪਹਿਲਾਂ ਜਿਵੇਂ ਹੀ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ, ਸਵੇਰੇ 11 ਵਜੇ ਵਿਰੋਧੀ ਧਿਰ ਦੇ ਆਗੂ ਮੁਕੇਸ਼ ਅਗਨੀਹੋਤਰੀ ਦੀ ਅਗਵਾਈ ਵਾਲੇ ਕਾਂਗਰਸੀ ਮੈਂਬਰ ਅਪਣੀਆਂ ਸੀਟਾਂ ਤੋਂ ਖੜੇ ਹੋ ਗਏ ਅਤੇ ਨਾਹਰੇਬਾਜ਼ੀ ਕਰਨ ਲੱਗੇ |
ਹੰਗਾਮੇ ਵਿਚਕਾਰ, ਰਾਜਪਾਲ ਨੇ ਅਪਣੇ ਸੰਬੋਧਨ ਦੀ ਸਿਰਫ਼ ਆਖ਼ਰੀ ਲਾਈਨ ਨੂੰ  ਹੀ ਪੜਿ੍ਹਆ ਅਤੇ ਕਿਹਾ ਕਿ ਬਾਕੀ ਭਾਸ਼ਣ ਪੜਿ੍ਹਆ ਹੋਇਆ ਮੰਨਿਆ ਜਾਵੇ | ਕਾਂਗਰਸ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਇਹ ਭਾਸ਼ਣ ਝੂਠ ਨਾਲ ਭਰਿਆ ਹੋਇਆ ਸੀ |
ਉਨ੍ਹਾਂ ਕਿਹਾ ਕਿ ਐਲਪੀਜੀ, ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਵਰਗੇ ਮੁੱਦਿਆਂ ਨੂੰ  ਸੰਬੋਧਨ ਵਿਚ ਸ਼ਾਮਲ ਨਹੀਂ ਕੀਤਾ ਗਿਆ |
ਇਸ ਤੋਂ ਬਾਅਦ ਸੋਮਵਾਰ ਦੁਪਹਿਰ ਦੋ ਵਜੇ ਤਕ ਸਦਨ ਮੁਲਤਵੀ ਕਰ ਦਿਤਾ ਗਿਆ | ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਇਸ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਦੀ ਕੋਈ ਲੋੜ ਨਹੀਂ ਸੀ | (ਪੀਟੀਆਈ)
-------
 

SHARE ARTICLE

ਏਜੰਸੀ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement