ਪੰਜਾਬ ਭਵਨ ਨੂੰ ਬਜਟ ਇਜਲਾਸ ਲਈ ਸਦਨ ਦਾ ਅਹਾਤਾ ਐਲਾਨਿਆ
Published : Feb 27, 2021, 7:09 pm IST
Updated : Feb 27, 2021, 7:09 pm IST
SHARE ARTICLE
K.p Rana
K.p Rana

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ...

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੁੜ ਉਭਾਰ ਦੇ ਮੱਦੇਨਜ਼ਰ 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਲਈ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਨੂੰ ਸਦਨ ਦਾ ਅਹਾਤਾ ਐਲਾਨਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਪੱਤਰ ਮੁਤਾਬਕ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸਮਾਗਮ (ਬਜਟ ਇਜਲਾਸ) 1 ਮਾਰਚ, 2021 (ਸੋਮਵਾਰ) ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ।

Punjab BudgetPunjab Budget Old pic

ਕੋਵਿਡ-19 ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੁਕਮ ਦਿੱਤੇ ਹਨ ਕਿ ਪੰਜਾਬ ਭਵਨ 28 ਫ਼ਰਵਰੀ, 2021 (ਰਾਤ 10 ਵਜੇ ਤੋਂ) ਸਦਨ ਦੇ 14ਵੇਂ ਸਮਾਗਮ ਦੀ ਕਾਰਵਾਈ ਮੁਕੰਮਲ ਹੋਣ ਤੱਕ ਸਦਨ ਦਾ ਅਹਾਤਾ ਹੋਵੇਗਾ, ਜਿੱਥੇ ਸਦਨ ਦੀ ਕਾਰਵਾਈ ਸਬੰਧੀ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement