ਮੁੱਖ ਮੰਤਰੀ ਵੱਲੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
Published : Feb 27, 2021, 5:22 pm IST
Updated : Feb 27, 2021, 5:32 pm IST
SHARE ARTICLE
captain amrinder singh
captain amrinder singh

ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।

Captain Amarinder SinghCaptain Amarinder Singh

ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

captain amarinder singh tweetcaptain amarinder singh tweet

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement