
ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ
ਟਾਂਗਰਾ, ਅੰਮ੍ਰਿਤਸਰ (ਸੁਰਜੀਤ ਸਿੰਘ ਖਾਲਸਾ/ਸੁਖਵਿੰਦਰਜੀਤ ਸਿੰਘ ਬਹੋੜੂ): ਯੂਕਰੇਨ ਵਿੱਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।
DC Gurpreet Singh Khehra
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਰਬੰਧ ਕੀਤੇ ਜਾ ਸਕਣ।
helpline
ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ Email id: ukrainehelplineasr0gmail.com ਉਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।