CM ਚੰਨੀ ਨੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
Published : Feb 27, 2022, 1:54 pm IST
Updated : Feb 27, 2022, 1:54 pm IST
SHARE ARTICLE
CM channi
CM channi

ਭਗਵੰਤ ਮਾਨ ਨੇ ਵੀ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

 

ਚੰਡੀਗੜ੍ਹ: ਭਾਰਤ ਨੂੰ ਆਜ਼ਾਦੀ ਦਿਵਾਉਣ ਵਾਲੇ ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਦੀ ਅੱਜ 116ਵੀ ਬਰਸੀ  ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਧ ਚੰਨੀ ਨੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ  ਉਹਨਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਟਵੀਟ ਕਰਦਿਆਂ ਲਿਖਿਆ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਨਿਮਰ ਸ਼ਰਧਾਂਜਲੀ। ਉਹਨਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਹੈ। 
 

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੀ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਂਟ ਕੀਤੀ। ਫੇਸਬੁੱਕ ਪੋਸਟ ਸ਼ੇਅਰ ਕਰਕੇ ਲਿਖਿਆ, ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣ ਵਾਲੇ ਮਹਾਨ ਕ੍ਰਾਂਤੀਕਾਰੀ ਅਮਰ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਕੋਟਿ-ਕੋਟਿ।

ਦੱਸ ਦੇਈਏ ਕਿ ਚੰਦਰ ਸ਼ੇਖਰ ਆਜ਼ਾਦ ਦਾ ਜਨਮ 23 ਜੁਲਾਈ 1906 ਨੂੰ ਮੱਧ ਪ੍ਰਦੇਸ਼ ਦੇ ਝਾਬੂਆ ਦੇ ਪਿੰਡ ਭਾਬਰਾ ਵਿੱਚ ਸਨਾਤਨ ਧਰਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਇੱਕ ਪ੍ਰਚੰਡ ਪੰਡਿਤ ਸਨ ਅਤੇ ਉਹਨਾਂ ਦੀ ਮਾਂ ਇੱਕ ਘਰੇਲੂ ਔਰਤ ਸੀ। ਬਚਪਨ ਤੋਂ ਹੀ ਉਹ ਤੀਰਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ ਵਿੱਚ ਨਿਪੁੰਨ ਸਨ। ਇੰਨਾ ਹੀ ਨਹੀਂ ਉਹਨਾਂ ਦੇ ਪਿਸਤੌਲ ਵਿੱਚੋਂ ਗੋਲੀ ਚੱਲਣ ਤੋਂ ਬਾਅਦ ਵੀ ਧੂੰਆਂ ਨਹੀਂ ਨਿਕਲਿਆ, ਜਿਸ ਕਾਰਨ ਅੰਗਰੇਜ਼ਾਂ ਨੂੰ ਪਤਾ ਨਹੀਂ ਲੱਗਾ ਕਿ ਗੋਲੀ ਕਿੱਥੋਂ ਆ ਗਈ ਸੀ। ਉਸ ਨੇ ਜ਼ਾਲਮ ਸ਼ਾਸਨ ਵਿਰੁੱਧ ਲੜਾਈ ਲੜੀ ਅਤੇ ਭਾਰਤ ਨੂੰ ਸਦਾ ਲਈ ਅਜ਼ਾਦੀ ਦਿਵਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement