
ਜਾਂਚ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ: ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਂਚ ਕਰਵਾਈ ਜਾ ਰਹੀ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ।
Education Minister Pargat Singh
ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।