ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ’ਚ ਫਸੇ ਲੋਕਾਂ ਦੀ ਮਦਦ ਲਈ 24*7 ਕੰਟਰੋਲ ਰੂਮ ਸਥਾਪਤ
Published : Feb 27, 2022, 9:50 am IST
Updated : Feb 27, 2022, 9:50 am IST
SHARE ARTICLE
helpline
helpline

ਹੈਲਪਲਾਈਨ ਨੰਬਰ +91-18001803469 ਕੀਤਾ ਜਾਰੀ

ਰੂਪਨਗਰ : ਜ਼ਿਲ੍ਹਾ ਪ੍ਰਸ਼ਾਸਨ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 247 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ਵਿੱਚ ਰਹਿੰਦੇ ਰਿਸਤੇਦਾਰਾਂ ਲਈ ਹੈਲਪਲਾਈਨ ਨੰਬਰ +91-18001803469 ਜਾਰੀ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ ’ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ ਮੰਤਰਾਲੇ ਨੂੰ ਭੇਜਿਆ ਜਾਵੇਗਾ। ਡਿਪਟੀ ਕਮਿਸਨਰ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਦੇ ਪਰਿਵਾਰਾਂ ਨੂੰ ਹਰ ਜਾਣਕਾਰੀ ਤੁਰੰਤ ਮੁੱਹਈਆ ਕਰਵਾਉਣ ਲਈ ਅਤੇ ਮਦਦ ਲਈ ਇਕ ਵਟਸਐੱਪ ਗਰੁੱਪ ਵਿਚ ਸਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ +91-172-4111905 ਵੀ ਇਕ ਹੈਲਪਲਾਈਨ ਜਾਰੀ ਕੀਤਾ ਗਿਆ ਹੈ। 

ਉਨ੍ਹਾਂ ਯੂਕਰੇਨ-ਰੂਸ ਜੰਗ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੰਦਿਆ ਅਪੀਲ ਕੀਤੀ ਕਿ ਸੰਕਟ ਦੇ ਇਸ ਸਮੇਂ ਆਪ ਸਭ ਦੇ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਦਦ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਯੂਕਰੇਨ ਵਿਚ ਫਸੇ ਆਪਣੇ ਰਿਸ਼ਤੇਦਾਰਾਂ ਅਤੇ ਬੱਚਿਆਂ ਨੂੰ ਸਰਹੱਦੀ ਇਲਾਕਿਆਂ ਤੋਂ ਦੂਰ ਰਹਿਣ ਬਾਰੇ ਜਰੂਰ ਕਿਹਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement