
ਮੌਕੇ 'ਤੇ ਪਹੁੰਚੀ ਪੁਲਿਸ
ਜਲੰਧਰ– ਥਾਣਾ ਨੰਬਰ 4 ਅਧੀਨ ਪੈਂਦੇ ਮੁਹੱਲਾ ਕੋਟ ਪਕਸ਼ੀਆਂ ਵਿਚ ਰਿਟਾਇਰਡ ਪੁਲਿਸ ਕਰਮਚਾਰੀ ਦੇ ਪੁੱਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਰਜਤ ਸ਼ਰਮਾ (28 ਸਾਲਾ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਿਮਾਗੀ ਤੌਰ 'ਤੇ ਪਰੇਸ਼ਾਨ ਸੀ ਤੇ ਉਸਨੇ ਆਪਣੇ ਕਮਰੇ ਦੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
death
ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੇ ਕਮਰੇ ਦੇ ਦਰਵਾਜ਼ਾ ਖੜਕਾਇਆ ਤਾਂ ਉਸਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪਰਿਵਾਰਕ ਮੈਂਬਰ ਉਸ ਨੂੰ ਨੇੜਲੇ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ।
Death
ਥਾਣਾ ਨੰਬਰ 4 ਦੇ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਰੱਖਾ ਰਾਮ ਨਿਵਾਸੀ ਕੋਟ ਪਕਸ਼ੀਆਂ ਰਿਟਾਇਰਡ ਪੁਲਿਸ ਕਰਮਚਾਰੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ 3 ਲੜਕੇ ਅਤੇ 3 ਲੜਕੀਆਂ ਹਨ। ਉਸ ਦਾ 28 ਸਾਲਾ ਲੜਕਾ ਰਜਤ ਸ਼ਰਮਾ ਗੁਰੂ ਅਮਰਦਾਸ ਨਗਰ ਵਿਚ ਮੋਬਾਇਲਾਂ ਦਾ ਕੰਮ ਕਰਦਾ ਸੀ, ਕੋਰੋਨਾ ਕਾਲ ਦੌਰਾਨ ਕੰਮਕਾਜ ਨਾ ਹੋਣ ਕਰਕੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
Hang
ਦਿਮਾਗੀ ਪ੍ਰੇਸ਼ਾਨੀ ਕਾਰਨ ਦੇਰ ਰਾਤ 12.15 ਵਜੇ ਉਸ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਨੂੰ ਪੱਖੇ ਤੋਂ ਲਾਹ ਕੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਦੇ ਲੜਕੇ ਦਾ 5 ਮਹੀਨੇ ਪਹਿਲਾਂ ਹੀ ਰਿਸ਼ਤਾ ਤੈਅ ਹੋਇਆ ਸੀ ਅਤੇ ਉਹ ਆਪਣੇ ਭਰਾ ਨਾਲ ਮੋਬਾਇਲਾਂ ਦਾ ਕੰਮ ਕਰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾ ਦਿੱਤੀ ਹੈ।