'ਆਪ' ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
Published : Feb 27, 2023, 4:09 pm IST
Updated : Feb 27, 2023, 4:09 pm IST
SHARE ARTICLE
Amit Rattan
Amit Rattan

ਵਿਧਾਇਕ ਦੇ ਨਜ਼ਦੀਕੀ ਰਸ਼ਿਮ ਗਰਗ ਨੂੰ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਸੀ

ਬਠਿੰਡਾ: ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ 2 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦੇ ਨਜ਼ਦੀਕੀ ਰਸ਼ਿਮ ਗਰਗ ਨੂੰ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਸੀ। ਇਸ ਮੌਕੇ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਵਿਧਾਇਕ ਪੁੱਛਗਿੱਛ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਦੀ ਚੰਡੀਗੜ੍ਹ ਰਿਹਾਇਸ਼ ਤੋਂ ਕੁੱਝ ਕਾਗਜ਼ਾਤ ਮਿਲੇ ਹਨ ਜਿੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਜੀਲੈਂਸ ਨੇ ਹੁਣ ਤੱਕ ਮੁਲਜ਼ਮਾਂ ਦੇ ਘਰ ਅਤੇ ਹੋਰ ਕਈ ਥਾਵਾਂ ’ਤੇ ਛਾਪੇਮਾਰੀ ਕਰ ਕੇ ਰਿਸ਼ਵਤ ਵਜੋਂ ਲਏ ਕਰੀਬ 1 ਲੱਖ 31 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਰਸ਼ਿਮ ਗਰਗ ਨੇ ਨੰਬਰਦਾਰ ਤੋਂ 2.50 ਲੱਖ ਰੁਪਏ ਐਡਵਾਂਸ ਅਤੇ ਸਰਪੰਚ ਦੇ ਪਤੀ ਤੋਂ 50 ਹਜ਼ਾਰ ਰੁਪਏ ਲਏ ਸਨ, ਜਿਸ ’ਚ ਵਿਜੀਲੈਂਸ ਟੀਮ ਨੇ ਤਲਾਸ਼ੀ ਮੁਹਿੰਮ ਦੌਰਾਨ ਘਰੋਂ 1 ਲੱਖ 31 ਹਜ਼ਾਰ ਰੁਪਏ ਬਰਾਮਦ ਕੀਤੇ ਹਨ, ਜਦਕਿ ਰਸ਼ਿਮ ਗਰਗ ਨੇ ਆਪਣੇ ਬਿਆਨਾਂ ’ਚ 1 ਲੱਖ 69 ਹਜ਼ਾਰ ਰੁਪਏ ਵੱਖ-ਵੱਖ ਥਾਵਾਂ ’ਤੇ ਰੱਖਣ ਦੀ ਗੱਲ ਕਬੂਲੀ। ਹੁਣ ਤੱਕ ਵਿਜੀਲੈਂਸ ਵਿਭਾਗ ਰਮਿਸ਼ ਗਰਗ ਕੋਲੋਂ 5 ਲੱਖ 31 ਹਜ਼ਾਰ ਰੁਪਏ ਬਰਾਮਦ ਕਰ ਚੁੱਕਾ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement