ਚੰਡੀਗੜ੍ਹ ਸਮੇਤ ਦੇਸ਼ ਭਰ 'ਚ AAP ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਤਾਨਾਸ਼ਾਹੀ 
Published : Feb 27, 2023, 8:12 pm IST
Updated : Feb 27, 2023, 8:12 pm IST
SHARE ARTICLE
AAP Protest
AAP Protest

ਈਡੀ ਨੇ ਕਈ ਵਾਰ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਅਤੇ ਬੈਂਕ ਖਾਤਿਆਂ ਦੀ ਤਲਾਸ਼ੀ ਲਈ, ਪਰ ਕੁਝ ਨਹੀਂ ਮਿਲਿਆ।

 

ਨਵੀਂ ਦਿੱਲੀ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਐਤਵਾਰ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਅੱਜ ਸੋਮਵਾਰ ਨੂੰ ‘ਆਪ’ ਆਗੂਆਂ ਤੇ ਵਰਕਰਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਆਪ ਵਰਕਰਾਂ ਨੇ ਇਹ ਪ੍ਰਦਰਸ਼ਨ ਪੂਰੇ ਦੇਸ਼ ਭਰ ਵਿਚ ਕੀਤਾ। ਕਈ ਥਾਵਾਂ ਤੋਂ ਪਾਰਟੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ।

ਕੋਲਕਾਤਾ, ਗਾਂਧੀਨਗਰ, ਬੈਂਗਲੁਰੂ ਅਤੇ ਪਟਨਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਰੋਸ ਮਾਰਚ ਕੱਢਣ ਦੀ ਕੋਸ਼ਿਸ਼ ਨੂੰ ਸੋਮਵਾਰ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਇਸ ਦੇ ਨਾਲ ਹੀ ਮੁੰਬਈ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ 'ਆਪ' ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਕੇਂਦਰੀ ਸ਼ਾਸਤ ਪ੍ਰਦੇਸ਼ ਦੇ 'ਆਪ' ਵਰਕਰ ਰਾਜਬਾਗ ਸਥਿਤ ਪਾਰਟੀ ਦਫ਼ਤਰ ਦੇ ਨੇੜੇ ਇਕੱਠੇ ਹੋਏ ਅਤੇ ਸਿਸੋਦੀਆ ਦੀ ਗ੍ਰਿਫਤਾਰੀ ਦੀ ਨਿੰਦਾ ਕਰਦੇ ਹੋਏ "ਸਿੱਖਿਆ ਮੰਤਰੀ ਤੁਝੇ ਸਲਾਮ", "ਗੁੰਡਾਗਰਦੀ ਨਹੀਂ ਚੱਲੇਗੀ" ਅਤੇ "ਤਾਨਾਸ਼ਾਹੀ ਨਹੀਂ ਚੱਲੇਗੀ" ਵਰਗੇ ਨਾਅਰੇ ਲਗਾਏ। ਪੁਲਿਸ ਨੇ 'ਆਪ' ਵਰਕਰਾਂ ਨੂੰ ਦੱਖਣੀ ਮੁੰਬਈ ਦੇ ਚਰਚਗੇਟ ਸਟੇਸ਼ਨ ਨੇੜੇ ਆਪਣੀ ਪਾਰਟੀ ਦੀ ਟੋਪੀ ਪਹਿਨਣ ਤੋਂ ਰੋਕਿਆ। ਪਾਰਟੀ ਵਰਕਰਾਂ ਨੇ ਜਿਵੇਂ ਹੀ ਧਰਨਾ ਦਿੱਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

'ਆਪ' ਦੀ ਮਹਾਰਾਸ਼ਟਰ ਇਕਾਈ ਦੀ ਮੁਖੀ ਪ੍ਰੀਤੀ ਸ਼ਰਮਾ ਮੈਨਨ ਨੇ ਕਿਹਾ ਕਿ ਪੁਲਿਸ ਦਾ ਕੰਮ ਸੰਵਿਧਾਨ ਦੀ ਰੱਖਿਆ ਕਰਨਾ ਹੈ ਨਾ ਕਿ ਭਾਜਪਾ ਦੀ। ਇਸ ਦੇ ਨਾਲ ਹੀ 'ਆਪ' ਦੇ ਜੰਮੂ-ਕਸ਼ਮੀਰ ਯੁਵਾ ਮੋਰਚਾ ਦੇ ਨੇਤਾ ਰਿਜ਼ਵਾਨ ਅਹਿਮਦ ਨੇ ਕਿਹਾ, ''ਅਸੀਂ ਇਸ ਦਿਨ ਨੂੰ 'ਕਾਲੇ ਦਿਵਸ' ਵਜੋਂ ਮਨਾ ਰਹੇ ਹਾਂ। ਆਮ ਆਦਮੀ ਪਾਰਟੀ ਦੇ ਇੱਕ ਮਾਣਯੋਗ ਮੈਂਬਰ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹ ਪੂਰੇ ਭਾਰਤ ਵਿਚ ਲੋਕਤੰਤਰ ਲਈ ਇੱਕ "ਕਾਲਾ ਦਿਨ" ਹੈ। ਇਸ ਦੇ ਨਾਲ ਹੀ 'ਆਪ' ਆਗੂਆਂ ਨੇ ਚੰਡੀਗੜ੍ਹ 'ਚ ਵੀ ਭਾਜਪਾ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ।

ਧਰਨੇ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ: ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜੇਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਸੈਂਕੜੇ ‘ਆਪ’ ਆਗੂ ਤੇ ਵਰਕਰ ਮੌਜੂਦ ਸਨ। 

 ‘ਆਪ’ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਨਾਅਰਿਆਂ ਰਾਹੀਂ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਫ਼ੈਸਲਾ ਦੱਸਿਆ ਅਤੇ ਅਜਿਹੀ ਕਾਰਵਾਈ ਨੂੰ ਲੋਕਤੰਤਰ ਲਈ ਖ਼ਤਰਾ ਦੱਸਿਆ।
 ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ ਆਪ ਨੇਤਾਵਾਂ 'ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕ ਰਹੀ ਹੈ।

ਦਿੱਲੀ ਦੇ ਸਿੱਖਿਆ ਮੰਤਰੀ ਵਜੋਂ ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। ਅੱਜ ਦਿੱਲੀ ਵਿਚ ਸਰਕਾਰੀ ਸਕੂਲਾਂ ਵਿਚ ਅਮੀਰ ਅਤੇ ਗਰੀਬ ਦੋਨਾਂ ਦੇ ਬੱਚੇ ਇਕੱਠੇ ਪੜ੍ਹ ਰਹੇ ਹਨ। ਮਨੀਸ਼ ਸਿਸੋਦੀਆ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਦਿੱਲੀ ਵਿੱਚ ਸਕੂਲ ਆਫ ਐਮੀਨੈਂਸ ਬਣਵਾਏ। ਅੱਜ ਦਿੱਲੀ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਆਈਆਈਟੀ ਅਤੇ ਏਮਜ਼ ਵਿੱਚ ਜਾ ਰਹੇ ਹਨ। ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਤੋਂ ਡਰਦਿਆਂ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਈਡੀ ਨੇ ਕਈ ਵਾਰ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕੀਤੀ ਅਤੇ ਬੈਂਕ ਖਾਤਿਆਂ ਦੀ ਤਲਾਸ਼ੀ ਲਈ, ਪਰ ਕੁਝ ਨਹੀਂ ਮਿਲਿਆ। ਸੀਬੀਆਈ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਮਕਸਦ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਾ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ। ਪਰ ਆਮ ਆਦਮੀ ਪਾਰਟੀ ਰੁਕਣ ਵਾਲੀ ਨਹੀਂ ਹੈ। ਜਲਦੀ ਹੀ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਪੂਰੀ ਦੁਨੀਆ 'ਚ ਉਨ੍ਹਾਂ ਦੀ ਚਰਚਾ ਹੋ ਰਹੀ ਹੈ। ਸੀਬੀਆਈ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਕੁਝ ਭਾਜਪਾ ਆਗੂ 10 ਹਜ਼ਾਰ ਕਰੋੜ ਦਾ ਘਪਲਾ ਦੱਸ ਰਹੇ ਹਨ ਤੇ ਕੋਈ 25 ਹਜ਼ਾਰ ਕਰੋੜ ਦਾ, ਪਰ ਅੱਜ ਤੱਕ ਇਕ ਵੀ ਰੁਪਿਆ ਕਿਤੋਂ ਵਸੂਲ ਨਹੀਂ ਹੋਇਆ। ਭਾਜਪਾ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਮਾਪਿਆਂ ਦੀਆਂ ਬਦਦੁਆਵਾਂ ਲੱਗਣਗੀਆਂ।
ਇਸ ਦੌਰਾਨ ਭਾਜਪਾ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਕੈਬਨਿਟ ਮੰਤਰੀਆਂ ਸਮੇਤ ‘ਆਪ’ ਦੇ ਕਈ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ। 

 


 

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement