ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲਾ : 7 ਗੈਂਗਸਟਰਾਂ ਖ਼ਿਲਾਫ਼ ਪਰਚਾ ਦਰਜ 

By : KOMALJEET

Published : Feb 27, 2023, 2:17 pm IST
Updated : Feb 27, 2023, 2:31 pm IST
SHARE ARTICLE
Representational Image
Representational Image

ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼ ਅਤੇ ਅਰਸ਼ਦ ਖਾਨ ਸਮੇਤ 7 ਨੂੰ ਕੀਤਾ ਗਿਆ ਨਾਮਜ਼ਦ 

ਮੋਹਾਲੀ : ਗੋਇੰਦਵਾਲ ਜੇਲ੍ਹ ਵਿਚ ਹੋਈ ਗੈਂਗਵਾਰ ਮਾਮਲੇ ਵਿਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਸ਼ਾਮਲ ਮਨਪ੍ਰੀਤ ਭਾਊ ਸਮੇਤ 7 ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਜਿਹੜੇ ਸੱਤ ਗੈਂਗਸਟਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ ਉਹ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੁਲਜ਼ਮ ਹਨ।

ਇਹ ਵੀ ਪੜ੍ਹੋ​ : ਗੈਂਗਵਾਰ 'ਚ ਜ਼ਖ਼ਮੀ ਹੋਏ ਗੈਂਗਸਟਰ ਅਰਸ਼ਦ ਖ਼ਾਨ ਅਤੇ ਕੇਸ਼ਵ ਦੀ ਹਾਲਤ ਗੰਭੀਰ, PGI ਕੀਤਾ ਰੈਫ਼ਰ 

ਇਨ੍ਹਾਂ ਵਿਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼, ਅਰਸ਼ਦ ਖਾਨ, ਅੰਕਿਤ ਲਾਟੀ, ਰਜਿੰਦਰ ਜੋਕਰ ਅਤੇ ਮਲਕੀਤ ਸਿੰਘ ਕੀਤਾ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਇਹ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ। 

ਇਹ ਵੀ ਪੜ੍ਹੋ : ਰੈਗਿੰਗ ਤੋਂ ਤੰਗ ਆ ਕੇ ਮੈਡੀਕਲ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਚਾਰ ਦਿਨ ਬਾਅਦ ਹਸਪਤਾਲ ’ਚ ਮੌਤ

ਜੇਲ੍ਹ ਵਿਚ ਬੰਦ ਗੈਂਗਸਟਰਾਂ ਵਿਚਾਲੇ ਝੜਪ ਹੋ ਗਈ ਜਿਸ ਦੇ ਚਲਦੇ ਕਈ ਗੈਂਗਸਟਰ ਜ਼ਖ਼ਮੀ ਹੋ ਗਏ ਸਨ। ਇਸ ਹਮਲੇ ਦੌਰਾਨ ਮਨਮੋਹਨ ਮੋਹਨਾ ਅਤੇ ਮਨਦੀਪ ਤੂਫਾਨ ਦੀ ਮੌਤ ਹੋ ਗਈ ਅਤੇ ਮਨਪ੍ਰੀਤ ਭਾਊ, ਅਰਸ਼ਦ ਖ਼ਾਨ ਅਤੇ ਕੇਸ਼ਵ ਗੰਭੀਰ ਜ਼ਖ਼ਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਆਪਸੀ ਲੜਾਈ ਵਿਚ ਲੋਹੇ ਦੀਆਂ ਪੱਤੀਆਂ ਨਾਲ ਇੱਕ ਦੂਜੇ 'ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ 302, 307 ਸਮੇਤ ਹੋਰ ਅਸਲਾ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ।

Breaking: ਗੋਇੰਦਵਾਲ ਗੈਂਗਵਾਰ ਨਾਲ ਜੁੜੀ ਵੱਡੀ ਖਬਰ, 7 ਗੈਂਗਸਟਰ ਨਾਮਜ਼ਦ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement