ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

By : KOMALJEET

Published : Feb 27, 2023, 5:32 pm IST
Updated : Feb 27, 2023, 5:32 pm IST
SHARE ARTICLE
HARCHAND SINGH BARSAT ASSUMES CHARGE AS CHAIRMAN PUNJAB MANDI BOARD
HARCHAND SINGH BARSAT ASSUMES CHARGE AS CHAIRMAN PUNJAB MANDI BOARD

ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।

ਇਹ ਵੀ ਪੜ੍ਹੋ​ : ਚੰਡੀਗੜ੍ਹ 'ਚ ਵਧੇਗਾ ਪਾਣੀ ਦਾ ਬਿੱਲ, ਵਧੀਆਂ ਦਰਾਂ 1 ਅਪ੍ਰੈਲ ਤੋਂ ਲਾਗੂ 

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ  ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਬ੍ਰਮਹ ਸ਼ੰਕਰ ਜਿੰਪਾ ਨੇ ਹਰਚੰਦ ਸਿੰਘ ਬਰਸਟ ਨੂੰ ਸਾਂਝੇ ਤੌਰ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਮੰਡੀ ਬੋਰਡ, ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਲੋਕ ਹਿਤ ‘ਚ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ​ : ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਕਾਲਾ ਧਨੌਲਾ ਦੇ ਤਿੰਨ ਸਾਥੀ ਗ੍ਰਿਫ਼ਤਾਰ

ਇਸ ਮੌਕੇ ਐਮ.ਐਲ.ਏ. ਜਸਵਿੰਦਰ ਸਿੰਘ ਰਮਦਾਸ, ਅਜੀਤਪਾਲ ਸਿੰਘ ਕੋਹਲੀ, ਮਾਸਟਰ ਜਗਸੀਰ ਸਿੰਘ, ਵਿਜੈ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਗੋਇਲ, ਚਰਨਜੀਤ ਸਿੰਘ ਚੰਨੀ, ਗੁਰਦਿੱਤ ਸਿੰਘ ਸੇਖੋਂ, ਜਮੀਲੂ ਰਹਿਮਾਨ, ਦੇਵਿੰਦਰਜੀਤ ਸਿੰਘ ਲਾਡੀ ਧੋਸ, ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਰਜਿੰਦਰਪਾਲ ਕੌਰ ਛੀਨਾ, ਨਰੇਸ਼ ਕਟਾਰੀਆ, ਅਮਰਪਾਲ ਸਿੰਘ, ਅਮਨਦੀਪ ਕੌਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉੱਗੋਕੇ, ਬਲਕਾਰ ਸਿੰਘ ਡੀ.ਸੀ.ਪੀ, ਫੌਜਾ ਸਿੰਘ ਸਰਾਰੀ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਮਨਜੀਤ ਸਿੰਘ ਬਿਲਾਸਪੁਰ, ਦਲਜੀਤ ਸਿੰਘ ਗਰੇਵਾਲ ਭੋਲਾ, ਸਰਵਨ ਸਿੰਘ ਧੁੰਨ, ਕੁਲਵੰਤ ਸਿੰਘ ਸ਼ਤਰਾਣਾ, ਡਾ. ਅਜੈ ਗੁਪਤਾ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰ ਮੈਂਬਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement