
ਬੀ ਟੈਕ ਦੀ ਪੜ੍ਹਾਈ ਕਰਦਾ ਸੀ ਮ੍ਰਿਤਕ ਵਿਦਿਆਰਥੀ
ਪਟਿਆਲਾ : ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ’ਚ ਸਵੇਰੇ ਵਿਦਿਆਰਥੀਆਂ ਦੀਆਂ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਵਿਚ ਇਕ 20 ਸਾਲ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੌਰਾਨ 3 ਤੋਂ 4 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲੇ ਨੌਜਵਾਨ ਦਾ ਨਾਮ ਨਵਜੋਤ ਸਿੰਘ ਪੁੱਤਰ ਗੰਜੂਰ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਨਵਜੋਤ ਸਿੰਘ ਪਟਿਆਲਾ ਦੀ ਯੂਨੀਵਰਸਟੀ ’ਚ ਬੀ. ਟੈਕ ਦੀ ਪੜ੍ਹਾਈ ਕਰ ਰਿਹਾ ਸੀ।
ਉਧਰ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਦੀ ਵੱਖ ਵੱਖ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦਾ ਪੂਰਾ ਸੱਚ ਸਾਹਮਣੇ ਆ ਸਕੇਗਾ।