ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ
Published : Feb 27, 2023, 8:07 pm IST
Updated : Feb 27, 2023, 8:07 pm IST
SHARE ARTICLE
PUNJAB HEALTH MINISTER FLAGS-OFF 11 AWARENESS VANS TO SENSITISE PEOPLE ABOUT HIV/AIDS
PUNJAB HEALTH MINISTER FLAGS-OFF 11 AWARENESS VANS TO SENSITISE PEOPLE ABOUT HIV/AIDS

ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨ ਲਈ ਵੈਨਾਂ ਵਿੱਚ ਵਿਸ਼ੇਸ਼ ਮੈਡੀਕਲ ਸਟਾਫ਼ ਤਾਇਨਾਤ: ਡਾ. ਬਲਬੀਰ ਸਿੰਘ

 

ਚੰਡੀਗੜ੍ਹ: ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਇੱਕ ਮਹੀਨਾ ਚੱਲਣ ਵਾਲੀ ਇਸ ਐਚ.ਆਈ.ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ: ਤੇਲੰਗਾਨਾ ਵਿਚ 35 ਸਿਕਲੀਗਰ ਸਿੱਖ ਪਰਿਵਾਰਾਂ ਨੂੰ ਅਲਾਟ ਕੀਤੇ ਗਏ 2 ਬੀਐਚਕੇ ਮਕਾਨ

ਇਹਨਾਂ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਜਾਗਰੂਕਤਾ ਵੈਨਾਂ ਜ਼ਰੀਏ ਲੋਕਾਂ ਨੂੰ ਐਲ.ਈ.ਡੀ. ਨਾਲ ਲੈਸ ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਪ੍ਰਿੰਟ ਸਮੱਗਰੀ ਵੀ ਵੰਡੀ ਜਾਵੇਗੀ। ਇਨ੍ਹਾਂ ਵੈਨਾਂ ਨਾਲ ਲੈਬ ਟੈਕਨੀਸ਼ੀਅਨ ਅਤੇ ਕਾਉਂਸਲਰ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨਗੇ।

ਇਹ ਵੀ ਪੜ੍ਹੋ: ਦਿੱਲੀ ਸ਼ਰਾਬ ਘੁਟਾਲਾ ਮਾਮਲਾ: 4 ਮਾਰਚ ਤੱਕ CBI ਰਿਮਾਂਡ ’ਤੇ ਮਨੀਸ਼ ਸਿਸੋਦੀਆ

ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਇਹ 11 ਵਿਸ਼ੇਸ਼ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਗੀਆਂ ਕਿਉਂਕਿ ਇਸ ਦੀ ਰੋਕਥਾਮਯੋਗ ਤਾਂ ਕੀਤੀ ਜਾ ਸਕਦੀ ਹੈ ਪਰ ਇਸ ਦਾ ਇਲਾਜ ਸੰਭਵ ਨਹੀਂ ਹੈ। ਹਰੇਕ ਵੈਨ ਰੋਜ਼ਾਨਾ 4-5 ਪਿੰਡਾਂ ਨੂੰ ਕਵਰ ਕਰੇਗੀ ਅਤੇ ਇਹ ਵੈਨਾਂ ਇੱਕ ਮਹੀਨੇ ਵਿੱਚ 1650 ਪਿੰਡਾਂ ਨੂੰ ਕਵਰ ਕਰਨਗੀਆਂ।

ਇਹ ਵੀ ਪੜ੍ਹੋ: ਮੇਰੇ ਦੋਸਤ ਨੇ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਕੜਾ ਹੱਥ ਤੋਂ ਉਤਾਰ ਕੇ ਦਿੱਤਾ ਸੀ, ਮਰਦੇ ਦਮ ਤੱਕ ਨਾਲ ਰੱਖਾਂਗਾ - ਜਾਵੇਦ ਅਖ਼ਤਰ

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਟੈਸਟ ਕਰਵਾਉਣ, ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਦਿਖਾਉਣ ਅਤੇ ਪ੍ਰਿੰਟਿਡ ਸਮੱਗਰੀ ਵੰਡਣ ਤੋਂ ਇਲਾਵਾ ਥੀਏਟਰ ਕਲਾਕਾਰ ਪਿੰਡਾਂ ਵਿੱਚ ਨੁੱਕੜ ਨਾਟਕ ਵੀ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕ ਰਹਿ ਕੇ ਅਤੇ ਕੁਝ ਸਾਵਧਾਨੀਆਂ ਵਰਤ ਕੇ ਐੱਚ.ਆਈ.ਵੀ./ਏਡਜ਼ ਤੋਂ ਬਚਿਆ ਜਾ ਸਕਦਾ ਹੈ ਅਤੇ ਜਾਣਕਾਰੀ ਦੀ ਘਾਟ ਕਾਰਨ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ: ਅਨੁਰਾਗ ਠਾਕੁਰ ਦਾ ਬਿਆਨ - ਮਨੀਸ਼ ਸਿਸੋਦੀਆ ਮੁਲਜ਼ਮ ਨੰਬਰ ਇਕ ਹੋ ਸਕਦੇ ਹਨ ਪਰ ਕਿੰਗਪਿਨ ਕੇਜਰੀਵਾਲ 

ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਐੱਚ.ਆਈ.ਵੀ. ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਰਣਜੀਤ ਸਿੰਘ, ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਬਬਨੀਤ ਭਾਰਤੀ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ ਅਤੇ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement