Guru Har Sahai Bride Death News : ਧੀ ਦੀ ਡੋਲੀ ਦੀ ਥਾਂ ਉੱਠੀ ਅਰਥੀ, ਲਾਵਾਂ ਲੈਣ ਤੋਂ ਬਾਅਦ ਲਾੜੀ ਦੀ ਹੋਈ ਮੌਤ
Published : Feb 27, 2024, 3:06 pm IST
Updated : Feb 27, 2024, 3:06 pm IST
SHARE ARTICLE
Guru Har Sahai Bride Death News in punjabi
Guru Har Sahai Bride Death News in punjabi

Guru Har Sahai Bride Death News : BP ਘਟਣ ਕਾਰਨ ਤੋੜਿਆ ਦਮ

Guru Har Sahai Bride Death News in punjabi: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਵਿੱਚ ਸੋਮਵਾਰ ਨੂੰ ਅਚਾਨਕ ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ। ਵਿਆਹ ਦੀਆਂ ਰਸਮਾਂ ਨਿਭਾਉਂਦੇ ਸਮੇਂ ਲਾੜੀ ਦਾ ਬੀਪੀ ਲੋਅ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਬਰਾਤ ਨੂੰ ਖਾਲੀ ਹੱਥ ਪਰਤਣਾ ਪਿਆ। ਇਸ ਦੇ ਨਾਲ ਹੀ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਡੋਲੀ ਦੀ ਥਾਂ ਅਰਥੀ ਚੁੱਕਣੀ ਪਈ।

ਇਹ ਵੀ ਪੜ੍ਹੋ; Neil Wagner Retirement News : ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ 

ਮਾਮਲਾ ਗੁਰੂਹਰਸਹਾਏ ਦੇ ਪਿੰਡ ਸਵਾਹਵਾਲਾ ਦਾ ਹੈ। ਸਥਾਨਕ ਨਿਵਾਸੀ ਜੈ ਚੰਦ ਦੀ ਬੇਟੀ ਨੀਲਮ ਦਾ ਇੱਥੇ ਵਿਆਹ ਹੋ ਰਿਹਾ ਸੀ। ਸੋਮਵਾਰ ਨੂੰ ਗੁਰਪ੍ਰੀਤ ਪੁੱਤਰ ਮਹਿੰਦਰ ਕੁਮਾਰ ਥਿੰਦ ਵਾਸੀ ਪਿੰਡ ਰੁਕਨਾ ਬਸਤੀ ਤੋਂ ਬਾਰਾਤ ਲੈ ਕੇ ਲਾੜੀ ਦੇ ਘਰ ਪਹੁੰਚਿਆ ਸੀ। ਪਰਿਵਾਰ ਨੇ ਬਰਾਤ ਦਾ ਧੂਮ ਧਾਮ ਨਾਲ ਸਵਾਗਤ ਕੀਤਾ। ਸਾਰੀਆਂ ਰਸਮਾਂ ਨਿਭਾਈਆਂ ਜਾ ਰਹੀਆਂ ਸਨ। ਹਰ ਪਾਸੇ ਖੁਸ਼ੀ ਦਾ ਮਾਹੌਲ ਸੀ।

ਇਹ ਵੀ ਪੜ੍ਹੋ; Haryana News: ਫਸਲਾਂ 'ਤੇ ਕੀਟਨਾਸ਼ਕ ਦਵਾਈ ਦਾ ਛਿੜਕਾਅ ਕਰਦੇ ਸਮੇਂ ਕਿਸਾਨ ਦੀ ਹੋਈ ਮੌਤ 

ਲਾੜਾ-ਲਾੜੀ ਦੀਆਂ ਲਾਵਾਂ ਵੀ ਹੋ ਚੁੱਕੀਆਂ ਸਨ। ਇਸ ਤੋਂ ਬਾਅਦ ਲੋਕ ਖੁਸ਼ੀ 'ਚ ਨੱਚ ਰਹੇ ਸਨ। ਇਸ ਦੇ ਨਾਲ ਹੀ ਨਵੇਂ ਵਿਆਹੇ ਜੋੜੇ ਨੂੰ ਸ਼ਗਨ ਪਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਲਾੜੀ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਅਤੇ ਉਹ ਬੇਹੋਸ਼ ਹੋ ਗਈ। ਇਸ ਨਾਲ ਪਰਿਵਾਰਕ ਮੈਂਬਰ ਡਰ ਗਏ। ਲੋਕਾਂ ਨੇ ਲੜਕੀ ਦੇ ਮੂੰਹ 'ਤੇ ਪਾਣੀ ਦਾ ਛਿੜਕਾਅ ਕੀਤਾ ਪਰ ਉਸ ਨੂੰ ਹੋਸ਼ ਨਹੀਂ ਆਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਰੀਬ 10 ਮਿੰਟ ਤੱਕ ਲੋਕਾਂ ਨੇ ਲਾੜੀ ਨੂੰ ਹੋਸ਼ 'ਚ ਲਿਆਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਤੁਰੰਤ ਪਿੰਡ ਦੇ ਡਾਕਟਰ ਨੂੰ ਬੁਲਾ ਕੇ ਲੜਕੀ ਨੂੰ ਦਿਖਾਇਆ। ਡਾਕਟਰ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿਤਾ। ਜਿਵੇਂ ਹੀ ਲਾੜੀ ਦੀ ਮੌਤ ਦੀ ਖਬਰ ਫੈਲੀ ਤਾਂ ਹਰ ਪਾਸੇ ਰੋਣ ਅਤੇ ਚੀਕਣ ਦੀਆਂ ਆਵਾਜ਼ਾਂ ਆਉਣ ਲੱਗ ਪਈਆਂ। ਹਰ ਪਾਸੇ ਸੋਗ ਸੀ। ਹੁਣ ਲੜਕੀ ਦੀ ਵਿਦਾਈ ਦੀ ਬਜਾਏ ਅੱਜ ਉਸ ਦਾ ਅੰਤਿਮ ਸਸਕਾਰ ਕੀਤਾ ਜਾਣਾ ਹੈ।

(For more news apart from Guru Har Sahai Bride Death News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement