
ਉਨ੍ਹਾਂ ਦੀ ਮੁਲਾਕਾਤ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ
Navjot Sidhu News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚ ਗਏ ਹਨ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਅਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿਤਾ ਹੈ।
ਸਿੱਧੂ ਨੇ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਅਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ। ਤਸਵੀਰ ਵਿਚ ਉਹ ਅਪਣੇ ਸਿਗਨੇਚਰ ਸਟਾਈਲ ਕਾਲੇ ਕੁੜਤੇ ਅਤੇ ਕਢਾਈ ਵਾਲੇ ਸ਼ਾਲ ਵਿਚ ਪ੍ਰਿਯੰਕਾ ਗਾਂਧੀ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ- ਅੱਜ ਉਨ੍ਹਾਂ ਨਾਲ ਦਿੱਲੀ ਵਿਚ ਮੁਲਾਕਾਤ ਹੋਈ। ਅੱਗੇ ਦੇ ਰਾਹ 'ਤੇ ਹਾਂ-ਪੱਖੀ ਚਰਚਾ ਹੋਈ।
Met her in Delhi today … had a positive discussion … the way forward … @priyankagandhi pic.twitter.com/Xyf5pohpgI
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਮਹੀਨੇ ਤੋਂ ਪੰਜਾਬ ਕਾਂਗਰਸ ਤੋਂ ਵੱਖਰੇ ਚੱਲ ਰਹੇ ਹਨ। ਉਹ ਨਾ ਤਾਂ ਕਾਂਗਰਸ ਦੀ ਕਿਸੇ ਮੀਟਿੰਗ ਵਿਚ ਸ਼ਾਮਲ ਹੋ ਰਹੇ ਹਨ ਅਤੇ ਨਾ ਹੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਸਮਰਾਲਾ ਕਨਵੈਨਸ਼ਨ ਵਿਚ ਸ਼ਾਮਲ ਹੋਏ। ਹਾਲਾਂਕਿ ਉਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਜ਼ਰੂਰ ਕਰ ਰਹੇ ਹਨ।
(For more Punjabi news apart from Navjot Sidhu met Priyanka Gandhi, stay tuned to Rozana Spokesman)