
ਦੇਰ ਰਾਤ ਇਕ-ਦੂਜੇ ਉਤੇ ਕੀਤੇ ਫਾਇਰ
Punjab News: ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਗੈਂਗ ਵਾਰ ਵਿਚ ਦੇਰ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿਤੀਆਂ। ਗੋਲੀਬਾਰੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।
ਮ੍ਰਿਤਕ ਨੌਜਵਾਨ ਦਾ ਨਾਂਅ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
(For more Punjabi news apart from Punjab News: One Died in clash of gangs, stay tuned to Rozana Spokesman)