
Punjab News: 7 ਮਾਰਚ ਤੋਂ 14 ਮਾਰਚ ਤੱਕ ਹੋਣਗੀਆਂ ਪ੍ਰੀਖਿਆਵਾਂ
The PSEB 5th class exams will be held from March 7 to March 14 News in punjabi : ਪੰਜਾਬ ਸਕੂਲ ਸਿੱਖਿਆ ਬੋਰਡ ਦੇ 5ਵੀਂ ਕਲਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। 5ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ 14 ਮਾਰਚ ਤੱਕ ਹੋਣਗੀਆਂ।
ਇਹ ਵੀ ਪੜ੍ਹੋ: Punjab Earthquake Today: ਪੰਜਾਬ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ
ਇਹ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਦੌਰਾਨ ਲਈਆਂ ਜਾਣਗੀਆਂ। ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ। ਪ੍ਰੀਖਿਆਵਾਂ ਨੂੰ ਸਹੀ ਤਰ੍ਹਾਂ ਕਰਵਾਉਣ ਲਈ ਬੋਰਡ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਇਹ ਹਨ ਬੋਰਡ ਦੇ ਦਿਸ਼ਾ-ਨਿਰਦੇਸ਼
ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੋਵਿਡ 19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।
ਟ੍ਰਾਂਸਪੇਰੈਂਟ ਬੋਤਲ ‘ਚ ਪ੍ਰੀਖਿਆਰਥੀ ਨੂੰ ਪਾਣੀ ਲੈ ਕੇ ਆਉਣ ਦੀ ਆਗਿਆ ਦਿੱਤੀ ਜਾਵੇ।
ਅਜਿਹੇ ਪ੍ਰਬੰਧ ਕੀਤੇ ਜਾਣ ਕਿ ਵਾਸ਼ਰੂਮ ‘ਚ ਇਕ ਤੋਂ ਵੱਧ ਪ੍ਰੀਖਿਆਰਥੀ ਨਾ ਜਾਵੇ।
5ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਲਈ ਸੈਲਫ ਪ੍ਰੀਖਿਆ ਕੇਂਦਰ ਬਣਾਏ ਗਏ।
ਪ੍ਰੀਖਿਆਰਥੀ ਆਪਣੀ ਕੋਈ ਵੀ ਚੀਜ਼ ਕਿਸੇ ਹੋਰ ਦੇ ਨਾਲ ਸਾਂਝੀ ਨਾ ਕਰੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Civil Hospital Bathinda's medical officer and cleaner arrested for taking bribe news in punjabi, stay tuned to Rozana Spokesman)