Punjabi News: ਮੁਹਾਲੀ ਦੇ ਇਕ ਢਾਬੇ ’ਤੇ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
Published : Feb 27, 2024, 8:46 pm IST
Updated : Feb 27, 2024, 8:54 pm IST
SHARE ARTICLE
Three motorcyclists opened fire at a dhaba in Mohali late at night News in punjabi
Three motorcyclists opened fire at a dhaba in Mohali late at night News in punjabi

Punjabi News: : ਕੁਝ ਘੰਟੇ ਪਹਿਲਾਂ ਹੀ ਗੀਤਕਾਰ ਬੰਟੀ ਬੈਂਸ ਉਕਤ ਢਾਬੇ ’ਚੋਂ ਖਾਣਾ ਖਾ ਕੇ ਨਿਕਲਿਆ ਸੀ, ਬੰਟੀ ਬੈਂਸ ਨਿਸ਼ਾਨਾ ਸੀ ਸਬੰਧੀ ਚਲ ਰਿਹਾ ਪ੍ਰਚਾਰ

Three motorcyclists opened fire at a dhaba in Mohali late at night News in punjabi:  ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਕਟਾਣੀ ਪ੍ਰੀਮੀਅਮ ਢਾਬੇ ਸੈਕਟਰ 79 ਮੁਹਾਲੀ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਢਾਬੇ ’ਤੇ ਜਦੋਂ ਗੋਲੀਆਂ ਚਲਾਈਆਂ ਗਈਆਂ ਤਾਂ ਢਾਬਾ ਬੰਦ ਹੋ ਚੁੱਕਾ ਸੀ। ਢਾਬੇ ਦੇ ਮੈਨੇਜਰ ਦੇਵ ਸਿੰਘ ਰਾਵਤ ਨੇ ਪੁਲਿਸ ਨੂੰ ਦਸਿਆ ਕਿ ਉਹ ਜਦੋਂ ਸਵੇਰੇ ਢਾਬਾ ਖੋਲਣ ਲਈ ਆਇਆ ਤਾਂ ਦੇਖਿਆ ਕਿ ਢਾਬੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਹਨ।

ਉਸ ਵਲੋਂ ਪੁਲਿਸ ਨੂੰ ਸੂਚਨਾ ਦਿਤੀ ਤਾਂ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਫਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਪੁਲਿਸ ਨੂੰ ਦੋ ਗੋਲੀਆਂ ਵੱਜੀਆਂ ਹੋਈਆਂ ਮਿਲੀਆਂ, ਜਦੋਂ ਕਿ ਤਿੰਨ ਗੋਲੀਆਂ ਦੀਵਾਰ ’ਤੇ ਵੱਜ ਕੇ ਉਨਾਂ ਦੇ ਖੋਲ ਬਰਾਮਦ ਹੋਏ। ਇਸ ਸਬੰਧੀ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਪੁਲਿਸ ਨੇ ਢਾਬੇ ਦੇ ਮੈਨੇਜਰ ਦੇਵ ਸਿੰਘ ਰਾਵਤ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਵਿਰੁਧ ਧਾਰਾ 307, 427, 34 ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab School Time Change News: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਮਾਰਚ ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ

ਸੀ.ਸੀ.ਟੀ.ਵੀ ਫੁਟੇਜ਼ ਹਾਸਲ ਕਰ ਲਈ ਗਈ ਹੈ, ਜਿਸ ਦੇ ਅਧਾਰ ’ਤੇ ਮੁਲਜਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਧਰ ਗੀਤਕਾਰ ਬੰਟੀ ਬੈਂਸ ਨੇ ਆਪਣੇ ਇੰਸਟਾਗ੍ਰਾਮ ’ਤੇ ਵੀਡੀਓ ਪਾਈ ਹੋਈ ਹੈ, ਜਿਸ ਵਿਚ ਉਸ ਨੇ ਲਿਖਿਆ ਹੈ ਕਿ ਉਹ ਆਪਣੇ ਪੁਰਾਣੇ ਜਾਣਕਾਰਾਂ ਨਾਲ ਉਕਤ ਕਟਾਣੀ ਪ੍ਰੀਮੀਅਮ ਢਾਬੇ ’ਚ ਖਾਣਾ ਖਾਣ ਲਈ ਆਇਆ ਹੋਇਆ ਹੈ।

ਇਹ ਵੀ ਪੜ੍ਹੋ: Devinderpal Singh Bhullar News: ਪ੍ਰੋਫ਼ੈ. ਦਵਿੰਦਰਪਾਲ ਸਿੰਘ ਭੁੱਲਰ 30 ਸਾਲ ਪੁਰਾਣੇ ਕੇਸ ’ਚੋਂ ਬਰੀ

ਬੰਟੀ ਦੇ ਜਾਣ ਤੋਂ ਕੁਝ ਘੰਟਿਆ ਬਾਅਦ ਉਕਤ ਢਾਬੇ ’ਤੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ, ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਹਮਲਾਵਰ ਬੰਟੀ ਬੈਂਸ ਨੂੰ ਨਿਸ਼ਾਨਾ ਬਣਾਉਣ ਲਈ ਆਏ ਸਨ। ਪੁਲਿਸ ਨੇ ਕਿਹਾ ਕਿ ਉਹ ਬੰਟੀ ਦੇ ਨਿਸ਼ਾਨਾ ਹੋਣ ਦੇ ਤੱਥਾਂ ਦੀ ਪੁਸ਼ਟੀ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਬੰਟੀ ਬੈਂਸ ਨੂੰ ਵਾਰ-ਵਾਰ ਫੋਨ ਕੀਤੇ ਗਏ ਪਰ ਉਕਤ ਘਟਨਾ ’ਤੇ ਬੰਟੀ ਬੈਂਸ ਦਾ ਕੋਈ ਪੱਖ ਸਾਹਮਣੇ ਨਹੀਂ ਆਇਆ। ਸੂਤਰਾਂ ਮੁਤਾਬਕ ਬੰਟੀ ਬੈਂਸ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਵਿਦੇਸ਼ੀ ਦੇਸ਼ ਦਾ ਕੋਡ ਦਿਖਾਉਂਦੇ ਹੋਏ ਇਕ ਵਟਸਐਪ ਕਾਲ ਆਈ ਸੀ ਅਤੇ ਕਾਲ ਕਰਨ ਵਾਲੇ ਨੇ ਲੱਕੀ ਪਡਿਆਲ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕੀਤਾ ਸੀ ਅਤੇ ਉਸਨੂੰ ਧਮਕੀ ਦਿਤੀ ਸੀ। ਪਰ ਉਸਨੇ ਕਾਲ ਨੂੰ ਜਾਅਲੀ ਕਾਲ ਮੰਨਦੇ ਹੋਏ ਇਸ ਵੱਲ ਕੋਈ ਧਿਆਨ ਨਹੀਂ ਦਿਤਾ, ਪੁਲਿਸ ਇਨਾਂ ਤੱਥਾਂ ਦੀ ਪੜਤਾਲ ਵੀ ਕਰ ਰਹੀ ਹੈ।

(For more news apart from Three motorcyclists opened fire at a dhaba in Mohali late at night News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement