
ਪੁਲਿਸ ਫੋਰਸ ਕਿਵੇਂ ਤੋੜ ਰਹੀ ਨਸ਼ਾ ਤਸਕਰ ਦੀ ਬਿਲਡਿੰਗ
ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਲਈ ਨਸ਼ਾ ਤਸਕਰਾਂ ਉੱਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਖੇ ਮਹਿਲਾ ਨਸ਼ਾ ਤਸਕਰ ਦੇ ਘਰ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ। ਮਿਲੀ ਜਾਣਕਾਰੀ ਘਰ ਦੀ ਮਾਲਕਣ ਉੱਤੇ ਨਸ਼ਾ ਵੇਚਣ ਦੇ ਇਲਜ਼ਾਮ ਲੱਗੇ ਸਨ। ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੇ ਸਨ।
ਲੁਧਿਆਣੇ ਦੇ ਨਾਰੰਗਵਾਲ ਵਿਖੇ ਪੰਜਾਬ ਸਰਕਾਰ ਦਾ ਤੀਜਾ ਐਕਸ਼ਨ ਹੈ। ਪੰਜਾਬ ਪੁਲਿਸ ਨੇ ਪਤੀ-ਪਤਨੀ ਨਸ਼ਾ ਵੇਚਣ ਵਾਲੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਵੇਚਣ ਦੀ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ।