BBMB Secretary Re-appointment Case: ਹਰਿਆਣਾ ਦੇ ਸੇਵਾਮੁਕਤ ਅਧਿਕਾਰੀ ਦਾ ਸਕੱਤਰ ਵਜੋਂ ਵਧਾਇਆ ਕਾਰਜਕਾਲ

By : PARKASH

Published : Feb 27, 2025, 11:34 am IST
Updated : Feb 27, 2025, 11:34 am IST
SHARE ARTICLE
Retired Haryana officer's tenure extended as Secretary
Retired Haryana officer's tenure extended as Secretary

BBMB Secretary Re-appointment Case: ਪੰਜਾਬ ਸਰਕਾਰ ਨੇ ਨਿਯੁਕਤੀ ’ਤੇ ਜਤਾਇਆ ਇਤਰਾਜ਼

 

BBMB Secretary Re-appointment Case: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਸਕੱਤਰ ਦੇ ਅਹੁਦੇ ਲਈ ਪੰਜਾਬ ਸਰਕਾਰ ਦੇ ਮੁੱਖ ਇੰਜਨੀਅਰ ਨੂੰ ਦਰਕਿਨਾਰ ਕਰ ਕੇ ਹਰਿਆਣਾ ਦੇ ਸੇਵਾਮੁਕਤ ਅਧਿਕਾਰੀ ਨੂੰ ਮੁੜ ਤੋਂ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਬੀਬੀਐਮਬੀ ਨੇ ਇਸ ਮਾਮਲੇ ’ਤੇ ਚੁੱਪ ਵੱਟ ਲਈ ਹੈ ਜਦਕਿ ਪੰਜਾਬ ਸਰਕਾਰ ਨੇ ਇਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਹਰਿਆਣਾ ਦੇ ਅਧਿਕਾਰੀ ਦਾ ਕਾਰਜਕਾਲ ਇਸ 28 ਫ਼ਰਵਰੀ ਨੂੰ ਖਤਮ ਹੋਣਾ ਸੀ ਪਰ ਇਸ ’ਚ ਵਾਧਾ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਲੰਘੀ 24 ਜਨਵਰੀ ਨੂੰ ਮੁੱਖ ਇੰਜਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਨੂੰ ਬੀਬੀਐਮਬੀ ’ਚ ਤਾਇਨਾਤੀ ਲਈ ਭੇਜ ਕੇ ਉਨ੍ਹਾਂ ਨੂੰ ਪਹਿਲੀ ਮਾਰਚ ਤੋਂ ਸਕੱਤਰ ਲਗਾਏ ਜਾਣ ਦੀ ਸਿਫ਼ਾਰਸ਼ ਕੀਤੀ ਸੀ। ਹਰਿਆਣਾ ਸਰਕਾਰ ਨੇ ਹੁਣ ਬੀਬੀਐਮਬੀ ’ਚ ਸਕੱਤਰ ਵਜੋਂ ਤਾਇਨਾਤ ਸਤੀਸ਼ ਸਿੰਗਲਾ ਦੇ ਕਾਰਜਕਾਲ ਦੀ ਮਿਆਦ 28 ਫ਼ਰਵਰੀ 2026 ਤੱਕ ਵਧਾ ਕੇ ਪੰਜਾਬ ਦੇ ਰਾਹ ਬੰਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਹਰਿਆਣਾ ਨੇ 23 ਜਨਵਰੀ ਨੂੰ ਚੁੱਪ-ਚੁਪੀਤੇ ਰਾਕੇਸ਼ ਚੌਹਾਨ ਨੂੰ ਬੀਬੀਐਮਬੀ ’ਚ ਮੈਂਬਰ (ਸਿੰਜਾਈ) ਨਿਯੁਕਤ ਕਰ ਦਿੱਤਾ ਸੀ ਪਰ ਪੰਜਾਬ ਵੱਲੋਂ ਇਤਰਾਜ਼ ਜਤਾਏ ਜਾਣ ਮਗਰੋਂ ਹਰਿਆਣਾ ਨੂੰ ਯੂ-ਟਰਨ ਲੈਣਾ ਪਿਆ ਸੀ। ਤੱਥਾਂ ਅਨੁਸਾਰ ਬੀਬੀਐੱਮਬੀ ’ਚ ਬਤੌਰ ਸਕੱਤਰ ਲੰਘੇ 12 ਸਾਲ ਤੋਂ ਲਗਾਤਾਰ ਹਰਿਆਣਾ ਨੂੰ ਨੁਮਾਇੰਦਗੀ ਮਿਲੀ ਹੋਈ ਹੈ ਅਤੇ ਮਾਰਚ 2013 ਤੋਂ ਹਰਿਆਣਾ ਦਾ ਅਧਿਕਾਰੀ ਹੀ ਇਸ ਅਹੁਦੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਇੰਜਨੀਅਰ ਨੂੰ ਸਕੱਤਰ ਦੀ ਅਸਾਮੀ ’ਤੇ ਤਾਇਨਾਤ ਕੀਤਾ ਜਾਵੇ ਅਤੇ ਮੌਜੂਦਾ ਸਕੱਤਰ ਸਤੀਸ਼ ਸਿੰਗਲਾ ਨੂੰ ਹਰਿਆਣਾ ਸਰਕਾਰ ਆਪਣੇ ਸੂਬੇ ਵਿੱਚ ਤਾਇਨਾਤ ਕਰੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਬੀਤੇ ਦਿਨ ਬੀਬੀਐੱਮਬੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇੱਕ ਸੇਵਾਮੁਕਤ ਅਧਿਕਾਰੀ ਦੀ ਸਕੱਤਰ ਵਜੋਂ ਮੁੜ ਨਿਯੁਕਤੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਪੱਤਰ ਅਨੁਸਾਰ ਬੀਬੀਐੱਮਬੀ ਦੇ ਬੋਰਡ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਨਿਯੁਕਤੀ ਹੋਈ ਹੈ। ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਕਿ ਕਿਸੇ ਸੇਵਾਮੁਕਤ ਅਧਿਕਾਰੀ ਦੇ ਕਾਰਜਕਾਲ ’ਚ ਇਸ ਤਰ੍ਹਾਂ ਵਾਧਾ ਕਰਕੇ ਉਸ ਦੀ ਤਾਇਨਾਤੀ ਨਹੀਂ ਕੀਤੀ ਜਾ ਸਕਦੀ ਹੈ ਅਤੇ ਬੋਰਡ ਦੀ ਅਜਿਹੀ ਕੋਈ ਨੀਤੀ ਵੀ ਨਹੀਂ ਹੈ। ਪੱਤਰ ’ਚ ਲਿਖਿਆ ਹੈ ਕਿ ਸਤੀਸ਼ ਸਿੰਗਲਾ ਵਿਰੁਧ ਗੰਭੀਰ ਇਲਜ਼ਾਮ ਵੀ ਹਨ ਜਿਨ੍ਹਾਂ ਬਾਰੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੰਜਾਬ ਨੇ ਕਿਹਾ ਕਿ ਇਸ ਅਧਿਕਾਰੀ ਨੂੰ ਸੇਵਾ ਲਾਭ ਵੀ ਜ਼ਿਆਦਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਬੋਰਡ ਦੇ ਖ਼ਜ਼ਾਨੇ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਬੀਬੀਐਮਬੀ ਦਾ ਅਜਿਹਾ ਵਤੀਰਾ ਸਹਿਣ ਨਹੀਂ ਕੀਤਾ ਜਾਵੇਗਾ। ਪੰਜਾਬ ਵੱਲੋਂ ਭੇਜੇ ਮੁੱਖ ਇੰਜਨੀਅਰ ਕੋਲ ਪ੍ਰਬੰਧਕੀ ਤੇ ਤਕਨੀਕੀ ਤਜਰਬਾ ਹੋਣ ਦੀ ਗੱਲ ਵੀ ਆਖੀ ਗਈ ਹੈ। ਇਹ ਵੀ ਲਿਖਿਆ ਹੈ ਕਿ ਪੰਜਾਬ ’ਚ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਬੀਬੀਐੱਮਬੀ ਵੱਲੋਂ ਅਹਿਮ ਅਹੁਦਿਆਂ ’ਤੇ ਦੂਸਰੇ ਸੂਬਿਆਂ ਦੇ ਅਫ਼ਸਰਾਂ ਦੀ ਤਾਇਨਾਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

(For more news apart from BBMB News, stay tuned to Rozana Spokesman)

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement