Moga News: ਮੋਗਾ ਪੁਲਿਸ ਨੇ ‘ਏ’ ਕੈਟਾਗਰੀ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ
Published : Feb 27, 2025, 3:46 pm IST
Updated : Feb 27, 2025, 3:46 pm IST
SHARE ARTICLE
Moga Police arrests 2 ‘A’ category gangsters
Moga Police arrests 2 ‘A’ category gangsters

ਦੋਵਾਂ ਕੋਲੋਂ ਨਸ਼ੀਲੇ ਪਦਾਰਥ, ਹਥਿਆਰ ਤੇ BMW ਕਾਰ ਕੀਤੀ ਬਰਾਮਦ

 

Moga News: ਮੋਗਾ ਸੀਆਈਏ ਸਟਾਫ਼ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ, ਗਸ਼ਤ ਦੌਰਾਨ ਪਿੰਡ ਚੁੜਚੱਕ ਤੋਂ ਇੱਕ ਏ ਸ਼੍ਰੇਣੀ ਦੇ ਗੈਂਗਸਟਰ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਤੋਂ 400 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਅਤੇ ਇੱਕ BMW ਕਾਰ ਬਰਾਮਦ ਕੀਤੀ ਗਈ ਹੈ।

ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਸੀਆਈਏ ਸਟਾਫ ਨੇ ਪਿੰਡ ਚੁੜਚੱਕ ਤੋਂ ‘ਏ’ ਸ਼੍ਰੇਣੀ ਦੇ ਗੈਂਗਸਟਰ ਗੁਰਦੀਪ ਸਿੰਘ ਅਤੇ ਉਸ ਦੇ ਸਾਥੀ ਕੁਲਵਿੰਦਰ ਸਿੰਘ ਨੂੰ 400 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਅਤੇ ਇੱਕ ਬੀਐੱਮਡਬਲਯੂ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਗੁਰਦੀਪ ਸਿੰਘ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 42 ਅਪਰਾਧਕ ਮਾਮਲੇ ਦਰਜ ਹਨ। ਮੁਲਜ਼ਮ ਕੁਲਵਿੰਦਰ ਸਿੰਘ ਚੂੜਚੱਕ ਪਿੰਡ ਦਾ ਰਹਿਣ ਵਾਲਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਜੀਤਵਾਲ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement