Punjab News : ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

By : BALJINDERK

Published : Feb 27, 2025, 7:44 pm IST
Updated : Feb 27, 2025, 7:44 pm IST
SHARE ARTICLE
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ

Punjab News : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ

Punjab News in Punjabi : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ।

(For more news apart from Punjab government doubled ex-gratia financial assistance for disabled soldiers: Mohinder Bhagat News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement