
WAR ON DRUGS ਤਹਿਤ ਪੰਜਾਬ ਸਰਕਾਰ ਦਾ ਵੱਡਾ ਕਦਮ
WAR ON DRUGS: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਕੈਬਨਿਟ ਮੰਤਰੀਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਅਤੇ ਇਹ ਪੁਲਿਸ ਅਤੇ ਸਿਹਤ ਵਿਭਾਗਾਂ ਦੀਆਂ ਕਾਰਵਾਈਆਂ ਦੀ ਨਿਗਰਾਨੀ ਕਰੇਗੀ।
ਇਸ ਕਮੇਟੀ ਦੇ ਮੈਂਬਰ ਨਵੇਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਦਯੋਗ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਹਨ।
ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਬਹੁ-ਪੱਖੀ ਰਣਨੀਤੀ ਅਪਣਾਈ ਹੈ ਜਿਸ ਵਿੱਚ ਕਾਨੂੰਨੀ ਕਾਰਵਾਈ, ਰੋਕਥਾਮ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸ਼ਾਮਲ ਹੈ।