4 ਮਾਰਚ ਤੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ ਸ਼ੁਰੂ
Published : Feb 27, 2025, 8:39 pm IST
Updated : Feb 27, 2025, 8:39 pm IST
SHARE ARTICLE
Trials of Punjab teams for All India Services Table Tennis Tournament begin from March 4
Trials of Punjab teams for All India Services Table Tennis Tournament begin from March 4

4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ ਟਰਾਈਲ

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement