ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
Published : Feb 27, 2025, 5:18 pm IST
Updated : Feb 27, 2025, 5:18 pm IST
SHARE ARTICLE
Vigilance Bureau registers case against Municipal Corporation's AXION on charges of amassing assets beyond income
Vigilance Bureau registers case against Municipal Corporation's AXION on charges of amassing assets beyond income

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ।

 

 

Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ।

ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਕੇਸ ਦੇ ਸਬੰਧ ਵਿੱਚ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement